01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਹਾਈ ਕੋਰਟ ਵਲੋਂ 184 ਸੀਨੀਅਰ ਸਹਾਇਕ ਕਮ ਮਿਊਾਸੀਪਲ ਇੰਸਪੈਕਟਰਾਂ ਦੀ ਭਰਤੀ 'ਤੇ ਰੋਕ

Ad Position 21
No active advertisement
ਅਜੀਤ ਡੈਸਕ 23-12-2025
ਚੰਡੀਗੜ੍ਹ, 22 ਦਸੰਬਰ (ਸੰਦੀਪ ਕੁਮਾਰ ਮਾਹਨਾ)– ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵਲੋਂ 184 ਸੀਨੀਅਰ ਸਹਾਇਕ ਕਮ ਮਿਊਾਸੀਪਲ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ | ਇਸ ਮਾਮਲੇ 'ਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 14 ਜਨਵਰੀ ਤੱਕ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ | ਮਾਮਲੇ ਅਨੁਸਾਰ, ਲਗਭਗ 21 ਬਿਨੈਕਾਰਾਂ ਵਲੋਂ ਹਾਈ ਕੋਰਟ 'ਚ ਇਸ ਭਰਤੀ ਨੂੰ ਚੁਣੌਤੀ ਦਿੱਤੀ ਗਈ ਹੈ | ਬਿਨੈਕਾਰਾਂ ਦਾ ਦੋਸ਼ ਹੈ ਕਿ ਪਹਿਲਾਂ ਹੋਈ ਭਰਤੀ ਪ੍ਰਕਿਰਿਆ ਦੌਰਾਨ ਵਿਆਪਕ ਧੋਖਾਧੜੀ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ, ਜਿਸ ਤੋਂ ਬਾਅਦ ਸਰਕਾਰ ਵਲੋਂ ਇਕ ਜਾਂਚ ਕਮੇਟੀ ਵੀ ਗਠਿਤ ਕੀਤੀ ਗਈ ਸੀ | ਬਿਨੈਕਾਰਾਂ ਨੇ ਦਲੀਲ ਦਿੱਤੀ ਕਿ ਜਾਂਚ ਕਮੇਟੀ ਦੀ ਰਿਪੋਰਟ ਨੂੰ ਅਜੇ ਤੱਕ ਜਨਤਕ ਨਹੀਂ ਕੀਤਾ ਗਿਆ ਅਤੇ ਇਸ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਹੀ ਅਹੁਦਿਆਂ ਲਈ ਮੁੜ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰੇਮੀਆਂ ਦੀ ਸੁਰੱਖਿਆ ਸੰਬੰਧੀ ਹਾਈ ਕੋਰਟ ਦਾ ਅਹਿਮ ਹੁਕਮ <br/> ਅਗਲੀ ਖ਼ਬਰ 'ਅਜੀਤ' ਦੀ ਬਟਾਲਾ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਰੰਧਾਵਾ ਦੇ ਵਿਦਿਆਰਥੀਆਂ ਨੂੰ ਗਰਮ ਵਰਦੀਆਂ, ਬੂਟ...
Ad Position 24