01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਦੀ ਖ਼ਬਰ ਸਿਰਫ਼ ਮੀਡੀਆ ਦੀ ਉਪਜ-ਚੰਦੂਮਾਜਰਾ <br/>

Ad Position 21
No active advertisement
ਅਜੀਤ ਡੈਸਕ 23-12-2025

ਸ੍ਰੀ ਚਮਕੌਰ ਸਾਹਿਬ/ਮੋਰਿੰਡਾ, 22 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਜੋੜ ਮੇਲ ਦੇ ਅੱਜ ਆਖ਼ਰੀ ਦਿਨ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਸਮਰਥਕਾਂ ਸਮੇਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੜੀ ਚਮਕੌਰ ਦੇ ਸਮੂਹ ਸ਼ਹੀਦਾਂ ਨੂੰ ਸਿੱਜਦਾ ਕੀਤਾ | ਇਸ ਤੋਂ ਬਾਅਦ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿਧਾਂਤਕ ਤੌਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਰਵਾਇਤਾਂ ਤੇ ਪਰੰਪਰਾਵਾਂ ਅਨੁਸਾਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 2 ਦਸੰਬਰ ਨੂੰ ਜਾਰੀ ਹੁਕਮਨਾਮੇ ਅਨੁਸਾਰ ਏਕਤਾ ਕੀਤੀ ਜਾ ਸਕਦੀ ਹੈ | ਗਿਆਨੀ ਹਰਪ੍ਰੀਤ ਸਿੰਘ ਵਲੋਂ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਸੰਬੰਧੀ ਚਰਚਾਵਾਂ ਨੂੰ ਨਕਾਰਦਿਆਂ ਉਨ੍ਹਾਂ ਕਿਹਾ ਕਿ ਇਹ ਖ਼ਬਰਾਂ ਸਿਰਫ਼ ਮੀਡੀਆ ਦੀ ਉਪਜ ਹਨ, ਜਦਕਿ ਅਸਲੀਅਤ ਇਸ ਤੋਂ ਕੋਹਾਂ ਦੂਰ ਹੈ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ, ਸਾਬਕਾ ਚੇਅਰਮੈਨ ਜਸਬੀਰ ਸਿੰਘ ਜੱਸੀ, ਬਹਾਦਰ ਸਿੰਘ ਕਾਈਨੌਰ, ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਉਪ ਪ੍ਰਧਾਨ ਅੰਮਿ੍ਤਪਾਲ ਸਿੰਘ ਖੱਟੜਾ, ਯੂਥ ਆਗੂ ਅਮਰਿੰਦਰ ਸਿੰਘ ਹੈਲੀ ਸਮੇਤ ਹੋਰ ਵੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਹਾਰ ਦੇ ਕੈਬਿਨਟ ਮੰਤਰੀ ਸਰਵਣ ਕੁਮਾਰ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਸ਼ਹੀਦੀ ਸਭਾ ਦੌਰਾਨ ਸੰਗਤ ਨੂੰ ਦਸਮ ਪਿਤਾ ਵਲੋਂ ਨਵਾਬ ਸ਼ੇਰ ਮੁਹੰਮਦ ਖਾਂ ਨੂੰ ਦਿੱਤੀ ਸ੍ਰੀ ਸਾਹਿਬ ਦੇ ਦਰਸ਼ਨ ਕਰਵਾਏ...
Ad Position 24