01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਬਿਹਾਰ ਦੇ ਕੈਬਿਨਟ ਮੰਤਰੀ ਸਰਵਣ ਕੁਮਾਰ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਵਿਖੇ ਹੋਏ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 23-12-2025

ਅੰਮਿ੍ਤਸਰ, 22 ਦਸੰਬਰ (ਜਸਵੰਤ ਸਿੰਘ ਜੱਸ)-ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪਟਨਾ ਸਾਹਿਬ 'ਚ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਦੇ ਸੰਬੰਧ ਵਿਚ ਬਿਹਾਰ ਸਰਕਾਰ ਦੇ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਮੰਤਰੀ ਸ੍ਰੀ ਸਰਵਣ ਕੁਮਾਰ ਅੱਜ ਇਤਿਹਾਸਕ ਗੁਰਦੁਆਰਾ ਬਾਲ ਲੀਲਾ ਮੈਣੀ ਸੰਗਤ ਵਿਖੇ ਨਤਮਸਤਕ ਹੋਏ | ਇਸ ਮੌਕੇ ਸੰਤ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਉਨ੍ਹਾਂ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ | ਕੈਬਨਿਟ ਮੰਤਰੀ ਨੇ ਦਸਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਪਟਨਾ ਸਾਹਿਬ ਵਿਖੇ ਪੁੱਜਣ ਵਾਲੀਆਂ ਸੰਗਤਾਂ ਲਈ ਲੰਗਰ, ਰਿਹਾਇਸ਼ ਅਤੇ ਹੋਰ ਪ੍ਰਬੰਧਾਂ ਬਾਰੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਤੇ ਬਾਬਾ ਗੁਰਵਿੰਦਰ ਸਿੰਘ ਨਾਲ ਵਿਚਾਰ ਚਰਚਾ ਕੀਤੀ | ਪਟਨਾ ਸਾਹਿਬ ਤੋਂ ਭਾਈ ਰਾਮ ਸਿੰਘ ਿ ਭੰਡਰ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਕੈਬਨਿਟ ਮੰਤਰੀ ਨੇ ਕਾਰ ਸੇਵਾ ਭੂਰੀ ਵਾਲਿਆਂ ਦੇ ਪ੍ਰਬੰਧਾਂ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਸਰਕਾਰ ਵਲੋਂ ਵੀ ਹਰ ਪ੍ਰਕਾਰ ਦੇ ਸਹਿਯੋਗ ਦਾ ਭਰੋਸਾ ਦਿੱਤਾ | ਇਸ ਮੌਕੇ ਤੇ ਸ੍ਰੀ ਅੰਮਿ੍ਤ ਚੰਦਰਾ ਜਨਰਲ ਸਕੱਤਰ ਜੇ. ਡੀ. ਯੂ., ਸੁਭਾਸ਼ ਚੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਜੇ. ਡੀ.ਯੂ. ਤੇ ਸ੍ਰੀ ਸੰਜੇ ਜੈਸਵਾਲ ਆਦਿ ਆਗੂ ਵੀ ਉਨ੍ਹਾਂ ਨਾਲ ਸਨ | ਇਸ ਮੌਕੇ ਤੇ ਬਾਬਾ ਗੁਰਵਿੰਦਰ ਸਿੰਘ ਗੁਰਦੁਆਰਾ ਬਾਲ ਲੀਲਾ ਮੈਣੀ ਸੰਗਤ, ਬਾਬਾ ਗੁਰਨਾਮ ਸਿੰਘ, ਬਾਬਾ ਕਰਨ ਸਿੰਘ, ਬਾਬਾ ਪਰਦੀਪ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਰਤਨ ਸਿੰਘ, ਬਾਬਾ ਲਸ਼ਕਰ ਸਿੰਘ, ਰਾਮ ਸਿੰਘ ਭਿੰਡਰ, ਸੁੱਖ ਗਵਾਲੀਅਰ, ਪ੍ਰੋ. ਸਰਦਾਰਾ ਸਿੰਘ, ਨਵਤੇਜ ਸਿੰਘ, ਚੇਅਰਮੈਨ ਹਰਵਿੰਦਰ ਸਿੰਘ ਅਲਾਵਲਪੁਰ, ਪ੍ਰਧਾਨ ਗੁਰਨਾਮ ਸਿੰਘ ਬਰੀਲਾ, ਸਰਪੰਚ ਹਰਵੰਤ ਸਿੰਘ ਲੋਪਾ, ਪ੍ਰਧਾਨ ਮਨਿੰਦਰ ਸਿੰਘ ਮੰਨੂ ਤੇ ਜਥੇ: ਸੁਖਜੀਤ ਸਿੰਘ ਬਘੌਰਾ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਬਜ਼ੁਰਗ ਦੀ ਕੁੱਟਮਾਰ ਦੌਰਾਨ ਮੌਤ ਅਗਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਦੀ ਖ਼ਬਰ ਸਿਰਫ਼ ਮੀਡੀਆ ਦੀ ਉਪਜ-ਚੰਦੂਮਾਜਰਾ <br/>
Ad Position 24