40ਵਾਂ ਨਗਰ ਕੀਰਤਨ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਜਨਮ ਨਗਰ ਪਿੰਡ ਰੋਡੇ ਵਿਖੇ ਹੋਵੇਗਾ-ਭਾਈ ਜਸਵੀਰ ਸਿੰਘ ਖ਼ਾਲਸਾ
ਅਜੀਤਵਾਲ (ਮੋਗਾ), 22 ਦਸੰਬਰ (ਹਰਦੇਵ ਸਿੰਘ ਮਾਨ)-ਇੰਟਰਨੈਸ਼ਨਲ ਪੰਥਕ ਦਲ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮੁੱਚੇ ਪੰਜਾਬ ਵਿਚ ਉਲੀਕੇ 40 ਨਗਰ ਕੀਰਤਨ 'ਚੋਂ 37ਵਾਂ ਨਗਰ ਕੀਰਤਨ ਅੱਜ ਡੇਰਾ ਸਮਾਧਾਂ ਬਾਬਾ ਖਜਾਨ ਸਿੰਘ (ਨਿਰਮਲ ਆਸ਼ਰਮ) ਪਿੰਡ ਅਜੀਤਵਾਲ (ਮੋਗਾ) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਬੇਨਤੀ ਉਪਰੰਤ ਵੱਖ-ਵੱਖ ਪਿੰਡਾਂ ਲਈ ਆਰੰਭ ਹੋਇਆ, ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਵੀ ਮੌਜੂਦ ਰਹੇ | ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਲਵਿੰਦਰ ਸਿੰਘ ਵਲੋਂ ਪੰਜ ਪਿਆਰੇ ਸਾਹਿਬਾਨ, ਹਾਜ਼ਰ ਸਿੰਘ ਅਤੇ ਨਗਰ ਕੀਰਤਨ ਨਾਲ ਪਹੁੰਚੀਆਂ ਧਾਰਮਿਕ ਸ਼ਖ਼ਸੀਅਤਾਂ ਦਾ ਸਿਰੋਪਾਉ ਨਾਲ ਸਨਮਾਨ ਕੀਤਾ | ਪਿੰਡਾਂ ਵਿਚ ਧਰਮ ਪ੍ਰਚਾਰ ਉਪਰੰਤ ਬੁੱਘੀਪੁਰਾ ਵਿਖੇ ਸਮਾਪਤ ਹੋਏ | ਇਸ ਨਗਰ ਕੀਰਤਨ ਦੌਰਾਨ ਸੰਗਤ ਨੂੰ ਸੰਬੋਧਨ ਹੁੰਦਿਆਂ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖ਼ਾਲਸਾ ਨੇ ਦੱਸਿਆ ਕਿ 40ਵਾਂ ਨਗਰ ਕੀਰਤਨ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਜਨਮ ਨਗਰ ਪਿੰਡ ਰੋਡੇ ਵਿਖੇ ਸਜਾਇਆ ਜਾਵੇਗਾ | ਨਗਰ ਕੀਰਤਨ ਦੌਰਾਨ ਸਿੰਘ ਸਾਹਿਬ ਗਿਆਨੀ ਜਸਵੀਰ ਸਿੰਘ ਖ਼ਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਬਲਵਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸੰਤ ਖ਼ਾਲਸਾ ਰੋਡੇ, ਸੰਤ ਚਰਨਜੀਤ ਸਿੰਘ ਜੱਸੋਵਾਲ, ਭਾਈ ਜਗਤਾਰ ਸਿੰਘ ਰੋਡੇ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਸੱਜਣ ਸਿੰਘ ਅਲਗੋਂ ਕੋਠੀ, ਜਥੇਦਾਰ ਸਵਰਨਜੀਤ ਸਿੰਘ ਤਰਨਾ ਦਲ, ਜਗਸੀਰ ਸਿੰਘ ਰੋਡੇ, ਜਥੇਦਾਰ ਬੂਟਾ ਸਿੰਘ ਰੋਡੇ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਇੰਟਰਨੈਸ਼ਨਲ ਪੰਥਕ ਦਲ ਵਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 37ਵਾਂ ਨਗਰ ਕੀਰਤਨ ਸਜਾਇਆ <br/>
ਅਜੀਤ ਡੈਸਕ
23-12-2025