ਅੰਮਿ੍ਤਸਰ, 22 ਦਸੰਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜ ਵਿਧਾਨ ਸਭਾ ਹਲਕਾ ਇੰਚਾਰਜਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ | ਪਾਰਟੀ ਦੇ ਸੂਬਾਈ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਨੇ ਇਸ ਸੰਬੰਧੀ ਜਾਰੀ ਬਿਆਨ ਵਿਚ ਦੱਸਿਆ ਕਿ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਵਲੋਂ ਕੀਤੀਆਂ ਨਿਯੁਕਤੀਆਂ 'ਚ ਭਾਈ ਜੁਗਰਾਜ ਸਿੰਘ ਲਾਲਾ ਨੰਗਲ ਨੂੰ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ, ਐਡਵੋਕੇਟ ਅਜੇਪਾਲ ਸਿੰਘ ਢਿਲੋਂ ਨੂੰ ਗੁਰਦਾਸਪੁਰ, ਭਾਈ ਸਰਬਜੀਤ ਸਿੰਘ ਖ਼ਾਨਪੁਰ ਨੂੰ ਬਾਬਾ ਬਕਾਲਾ ਸਾਹਿਬ, ਭਾਈ ਗੁਰਪ੍ਰੀਤ ਸਿੰਘ ਘਾਂਗਾ ਨੂੰ ਜਲਾਲਾਬਾਦ ਅਤੇ ਐਡਵੋਕੇਟ ਇਮਾਨ ਸਿੰਘ ਖਾਰਾ ਨੂੰ ਸਰਦੂਲਗੜ੍ਹ ਹਲਕਿਆਂ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ |
ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪੰਜ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਪਹਿਲੀ ਸੂਚੀ ਜਾਰੀ <br/>
ਅਜੀਤ ਡੈਸਕ
23-12-2025