29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਜਥੇਦਾਰ ਗੜਗੱਜ ਨੇ 28 ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ <br/>

Ad Position 21
No active advertisement
ਅਜੀਤ ਡੈਸਕ 24-12-2025

ਅੰਮਿ੍ਤਸਰ, 23 ਦਸੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਵੱਖ-ਵੱਖ ਪੰਥਕ ਤੇ ਧਾਰਮਿਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ 28 ਦਸੰਬਰ, ਐਤਵਾਰ ਨੂੰ ਸੱਦ ਲਈ ਗਈ ਹੈ | ਸਕੱਤਰੇਤ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਸਮੇਂ-ਸਮੇਂ ਪੰਥਕ ਤੇ ਧਾਰਮਿਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਹੋਏ ਆਦੇਸ਼ ਅਨੁਸਾਰ ਪੰਜ ਸਿੰਘ ਸਾਹਿਬਾਨ ਦੀ ਅਗਲੀ ਇਕੱਤਰਤਾ 28 ਦਸੰਬਰ ਨੂੰ ਸੱਦੀ ਗਈ ਹੈ | ਇਸੇ ਦੌਰਾਨ ਸੰਭਾਵਨਾ ਹੈ ਕਿ ਸਿੰਘ ਸਾਹਿਬਾਨ ਆਗਾਮੀ ਦੀ ਇਕੱਤਰਤਾ ਦੌਰਾਨ 328 ਪਾਵਨ ਸਰੂਪਾਂ ਦੇ ਪੁਰਾਣੇ ਮਾਮਲੇ 'ਚ ਸੂਬਾ ਸਰਕਾਰ ਵਲੋਂ ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਦਰਜ ਕੀਤੀ ਐੱਫ. ਆਈ. ਆਰ ਅਤੇ ਗਠਿਤ ਕੀਤੀ ਸਿੱਟ ਦੇ ਮਾਮਲੇ ਸਮੇਤ ਹੋਰ ਪੰਥਕ ਮਸਲਿਆਂ ਬਾਰੇ ਸਿੰਘ ਸਾਹਿਬਾਨ ਵਲੋਂ ਕੋਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਆਈ.ਜੀ. ਚਾਹਲ ਦੀ ਹਾਲਤ ਸਥਿਰ <br/> ਅਗਲੀ ਖ਼ਬਰ ਸਾਬਕਾ ਡੀ.ਆਈ.ਜੀ. ਭੁੱਲਰ ਵਲੋਂ ਚੰਡੀਗੜ੍ਹ ਅਦਾਲਤ 'ਚ ਜ਼ਮਾਨਤ ਅਰਜ਼ੀ ਦਾਇਰ
Ad Position 24