29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 24-12-2025

ਧਰਮਕੋਟ (ਮੋਗਾ), 23 ਦਸੰਬਰ (ਪਰਮਜੀਤ ਸਿੰਘ)-ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਢੋਲੇਵਾਲਾ ਵਿਚ ਨਸ਼ਿਆਂ ਦੀ ਲਤ ਨੇ ਇਕ ਹੋਰ ਨੌਜਵਾਨ ਦੀ ਜਾਨ ਲੈ ਲਈ | ਪ੍ਰਾਪਤ ਜਾਣਕਾਰੀ ਅਨੁਸਾਰ 18 ਸਾਲਾ ਦਿਲਪ੍ਰੀਤ ਸਿੰਘ, ਜੋ ਕਿ ਦੋ ਭੈਣਾਂ ਦਾ ਇਕੱਲਾ ਭਰਾ ਸੀ, ਦੀ ਚਿੱਟੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ | ਇਸ ਦਰਦਨਾਕ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ | ਇਸ ਮੌਕੇ ਪਿੰਡ ਵਾਸੀਆਂ ਤੇ ਸਮਾਜਿਕ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਹੋਰ ਪਰਿਵਾਰ ਇਸ ਤਰ੍ਹਾਂ ਉੱਜੜਨ ਤੋਂ ਬਚ ਸਕਣ |

Ad Position 22
No active advertisement
ਪਿਛਲੀ ਖ਼ਬਰ ਏਜੰਟਾਂ ਦੇ ਸਤਾਏ ਨੌਜਵਾਨ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ <br/> ਅਗਲੀ ਖ਼ਬਰ ਲਾਰਡ ਕਰਜ਼ਨ ਦੁਆਰਾ ਸ੍ਰੀ ਦਰਬਾਰ ਸਾਹਿਬ ਨੂੰ ਭੇਟ ਕੀਤੀ 123 ਸਾਲ ਪੁਰਾਣੀ ਘੜੀ ਮੁੜ ਹੋਵੇਗੀ ਕਾਰਜਸ਼ੀਲ
Ad Position 24