ਰਾਜਪੁਰਾ, 23 ਦਸੰਬਰ (ਰਣਜੀਤ ਸਿੰਘ)-ਇੱਥੋਂ ਦੇ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਮਿਲੀ ਹੈ | ਇਸ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਮਨਜੀਤ ਸਿੰਘ ਅਤੇ ਅਤੇ ਐੱਸ.ਐੱਚ.ਓ. ਗੁਰਸੇਵਕ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪੁੱਜ ਗਏ ਸਨ ਅਤੇ ਸਥਿਤੀ ਦਾ ਜਾਇਜ਼ਾ ਲਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਪੂਨਮ ਸ਼ਰਮਾ ਨੇ ਦੱਸਿਆ ਕਿ ਰਾਜਪੁਰਾ ਪਟਿਆਲਾ ਬਾਈਪਾਸ 'ਤੇ ਸਥਿਤ ਮੁਕਤ ਪਬਲਿਕ ਸਕੂਲ ਨੂੰ ਇਕ ਧਮਕੀ ਭਰੀ ਮੇਲ ਮਿਲੀ ਸੀ | ਜਿਸ ਤੋਂ ਬਾਅਦ ਪਿ੍ੰਸੀਪਲ ਪੂਨਮ ਸ਼ਰਮਾ ਨੇ ਸਕੂਲ ਦੀ ਮੈਨੇਜਮੈਂਟ ਅਤੇ ਪੁਲਿਸ ਨੂੰ ਸੂਚਿਤ ਕੀਤਾ | ਇਸ ਤੋਂ ਤੁਰੰਤ ਬਾਅਦ ਪੁਲਿਸ ਫੋਰਸ ਮੌਕੇ 'ਤੇ ਪੁੱਜ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ | ਪੂਨਮ ਸ਼ਰਮਾ ਨੇ ਅੱਗੇ ਦੱਸਿਆ ਕਿ ਉਨ੍ਹਾਂ ਦਾ ਸਕੂਲ ਕਰੀਬ ਤੀਹ ਸਾਲ ਪੁਰਾਣਾ ਹੈ ਪਰ ਇਸ ਤਰ੍ਹਾਂ ਦੀ ਧਮਕੀ ਭਰੀ ਮੇਲ ਪਹਿਲੀ ਵਾਰ ਆਈ ਹੈ | ਉਨ੍ਹਾਂ ਨੇ ਦੱਸਿਆ ਕਿ ਸਕੂਲ ਦੇ ਬੱਚਿਆਂ ਅਤੇ ਸਟਾਫ਼ 'ਚ ਕਿਸੇ ਤਰ੍ਹਾਂ ਦੀ ਕੋਈ ਘਬਰਾਹਟ ਨਹੀਂ ਸੀ, ਅੱਜ ਸਕੂਲ ਆਮ ਵਾਂਗ ਲੱਗਾ ਹੈ ਅਤੇ ਸਕੂਲ 'ਚ ਛੁੱਟੀਆਂ ਹੋ ਗਈਆਂ ਹਨ |
ਰਾਜਪੁਰਾ ਦੇ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਅਜੀਤ ਡੈਸਕ
24-12-2025