29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪੰਜਾਬ 'ਚ ਰਿਫਾਇਨਰੀ ਤੇ ਪੈਟਰੋਕੈਮੀਕਲ ਕੰਪਲੈਕਸ 'ਚ ਹੋਵੇਗਾ 2600 ਕਰੋੜ ਦਾ ਨਿਵੇਸ਼-ਸੰਜੀਵ ਅਰੋੜਾ <br/>

Ad Position 21
No active advertisement
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਸੰਜੀਵ ਅਰੋੜਾ ਤੇ ਸੀ.ਈ.ਓ ਪ੍ਰਭ ਦਾਸ | ਤਸਵੀਰ : ਗੁਰਿੰਦਰ ਸਿੰਘ<br/> 24-12-2025

ਚੰਡੀਗੜ੍ਹ, 23 ਦਸੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸੰਜੀਵ ਅਰੋੜਾ ਨੇ ਉਦਯੋਗ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਖ਼ੁਲਾਸਾ ਕੀਤਾ ਕਿ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ. ਐਮ. ਈ. ਐਲ.) ਮਹੱਤਵਪੂਰਨ ਉਦਯੋਗਿਕ ਯੋਗਦਾਨ ਤਹਿਤ ਪੰਜਾਬ 'ਚ 2600 ਕਰੋੜ ਦਾ ਨਿਵੇਸ਼ ਕਰਨ ਜਾ ਰਿਹਾ ਹੈ | ਇਸ ਮੌਕੇ ਐਚ.ਐਮ.ਈ.ਐਲ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ ਪ੍ਰਭ ਦਾਸ ਨੇ ਦੱਸਿਆ ਕਿ ਅਸੀਂ ਬਠਿੰਡਾ ਵਿਚ ਇਕ ਰਿਫਾਇਨਰੀ ਅਤੇ ਪੈਟਰੋਕੈਮੀਕਲ ਕੰਪਲੈਕਸ ਵਿਚ ਨਿਵੇਸ਼ ਕਰਨ ਜਾ ਰਹੇ ਹਾਂ | ਉਨ੍ਹਾਂ ਕਿਹਾ ਕਿ ਅਸੀਂ ਪੈਟਰੋਲ, ਡੀਜ਼ਲ, ਐਲ.ਪੀ.ਜੀ, ਏ.ਟੀ.ਐਫ ਵਰਗੇ ਬਾਲਣਾਂ ਦੇ ਨਾਲ-ਨਾਲ ਪੋਲੀਥਾਲੀਨ ਅਤੇ ਪੌਲੀਪ੍ਰੋਪਾਈਲੀਨ ਸਮੇਤ ਪੋਲੀਮਰ ਵੀ ਪੈਦਾ ਕਰਦੇ ਹਾਂ | ਇਸ ਵਿਸ਼ਾਲ ਕੰਪਲੈਕਸ ਦੇ ਨਿਰਮਾਣ ਅਤੇ ਸੰਚਾਲਨ ਦੌਰਾਨ ਸਾਨੂੰ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸਰਕਾਰ ਤੋਂ ਪੂਰਾ ਸਮਰਥਨ ਮਿਲਿਆ | ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਵਿਸਥਾਰ ਮਗਰੋਂ ਲਗਭਗ 500 ਵਾਧੂ ਸਿੱਧੇ ਅਤੇ ਅਸਿੱਧੇ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਆਸ ਹੈ, ਜਿਸਦੇ ਨਤੀਜੇ ਵਜੋਂ ਲਗਭਗ 2,400 ਕਰੋੜ ਰੁਪਏ ਦਾ ਵਾਧੂ ਸਾਲਾਨਾ ਟਰਨਓਵਰ ਹੋਵੇਗਾ | ਇਸ ਮੌਕੇ ਐਚ.ਐਮ.ਈ.ਐਲ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ ਪ੍ਰਭ ਦਾਸ, ਐਚ. ਐਮ. ਈ. ਐਲ. ਦੇ ਵਾਈਸ ਪ੍ਰੈਜ਼ੀਡੈਂਟ ਸੰਜੀਵ ਮਲਹੋਤਰਾ, ਐਚ. ਐਮ. ਈ. ਐਲ. ਦੇ ਚੀਫ ਸਟੇਟ ਕੋਆਰਡੀਨੇਟਰ ਵਿਸ਼ਵ ਬੰਧੂ, ਪੰਜਾਬ ਵਿਕਾਸ ਕਮਿਸ਼ਨ ਦੇ ਵਾਈਸ ਚੇਅਰਪਰਸਨ ਸੀਮਾ ਬਾਂਸਲ, ਅਤੇ ਅਮਿਤ ਢਾਕਾ, ਆਈ.ਏ.ਐਸ, ਸੀ.ਈ.ਓ, ਪੰਜਾਬ ਇਨਵੈਸਟ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਦੇ ਵੀ ਸੁਖਬੀਰ ਸਿੰਘ ਬਾਦਲ ਜਾਂ ਮੈਂ 'ਵੀਰ ਬਾਲ ਦਿਵਸ' ਨਾਂਅ ਰੱਖੇ ਜਾਣ ਦੀ ਸਿਫ਼ਾਰਸ਼ ਨਹੀਂ ਕੀਤੀ-ਮਨਜੀਤ ਸਿੰਘ ਜੀ.ਕੇ... ਅਗਲੀ ਖ਼ਬਰ ਭਾਜਪਾ 26 ਨੂੰ ਦੇਸ਼ ਪੱਧਰ 'ਤੇ ਮਨਾਏਗੀ 'ਵੀਰ ਬਾਲ ਦਿਵਸ' <br/>
Ad Position 24