28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪਾਕਿ ਸਰਕਾਰ ਇਮਰਾਨ ਖ਼ਾਨ ਦੀ ਪਾਰਟੀ ਨਾਲ ਗੱਲਬਾਤ ਲਈ ਤਿਆਰ-ਸ਼ਾਹਬਾਜ਼ ਸ਼ਰੀਫ਼

Ad Position 21
No active advertisement
ਅਜੀਤ ਡੈਸਕ 24-12-2025
ਅੰਮਿ੍ਤਸਰ, 23 ਦਸੰਬਰ (ਸੁਰਿੰਦਰ ਕੋਛੜ)-ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਸਲਾਮਾਬਾਦ 'ਚ ਸੰਘੀ ਕੈਬਨਿਟ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਪਾਕਿਸਤਾਨ ਜੇਲ੍ਹ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਨਾਲ ਗੱਲਬਾਤ ਲਈ ਤਿਆਰ ਹੈ | ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਵਿਚ ਸਦਭਾਵਨਾ ਮਹੱਤਵਪੂਰਨ ਹੈ | ਸ਼ਰੀਫ਼ ਨੇ ਯਾਦ ਦਿਵਾਇਆ ਕਿ ਉਨ੍ਹਾਂ ਨੇ ਵਾਰ-ਵਾਰ ਗੱਲਬਾਤ ਦੀ ਪੇਸ਼ਕਸ਼ ਕੀਤੀ ਸੀ ਅਤੇ ਜੇਕਰ ਹੁਣ ਵੀ ਪੀ. ਟੀ. ਆਈ. ਗੱਲਬਾਤ ਲਈ ਤਿਆਰ ਹੈ ਤਾਂ ਸਰਕਾਰ ਵੀ ਪਾਰਟੀ ਨਾਲ ਬੈਠਣ ਲਈ ਤਿਆਰ ਹੈ | ਦੂਜੇ ਪਾਸੇ, ਸੂਚਨਾ ਅਤੇ ਪ੍ਰਸਾਰਨ ਮੰਤਰੀ ਅਤਾਉੱਲਾ ਤਰਾਰ ਨੇ ਕਿਹਾ ਕਿ ਰਾਜਨੀਤਿਕ ਸਥਿਰਤਾ ਲਈ ਗੱਲਬਾਤ ਜ਼ਰੂਰੀ ਹੈ ਪਰ ਪੀ. ਟੀ. ਆਈ. ਨੂੰ ਪਹਿਲਾਂ ਉਨ੍ਹਾਂ ਕਾਰਵਾਈਆਂ ਲਈ ਰਾਸ਼ਟਰ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਕੈਨੇਡਾ 'ਚ ਹਜ਼ਾਰਾਂ ਨੌਜਵਾਨ ਵਰਕ ਪਰਮਿਟ ਖ਼ਤਮ ਹੋਣ ਕਾਰਨ ਪ੍ਰੇ ਅਗਲੀ ਖ਼ਬਰ ਪਾਕਿ ਤੋਂ ਡਰੋਨ ਰਾਹੀਂ ਭੇਜੀ 12 ਕਿਲੋਗ੍ਰਾਮ ਹੈਰੋਇਨ ਬਰਾਮਦ
Ad Position 24