ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪੰਜਾਬ ਸਰਕਾਰ ਵਲੋਂ ਸਾਉਣੀ ਮੱਕੀ ਦੀ ਕਾਸ਼ਤ ਵੱਲ ਜਾਣ ਵਾਲੇ ਕਿਸਾਨਾਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 24-12-2025

ਚੰਡੀਗੜ੍ਹ, 23 ਦਸੰਬਰ (ਅਜੀਤ ਬਿਊਰੋ)-ਸਾਉਣੀ ਮੱਕੀ ਪਾਇਲਟ ਪ੍ਰਾਜੈਕਟ ਦੀ ਸਫਲਤਾ ਦਾ ਜਸ਼ਨ ਮਨਾਉਂਦੇ ਹੋਏ ਪੰਜਾਬ ਸਰਕਾਰ ਨੇ ਅੱਜ ਪ੍ਰਗਤੀਸ਼ੀਲ ਮੱਕੀ ਉਤਪਾਦਕਾਂ ਨੂੰ ਸਨਮਾਨਿਤ ਕੀਤਾ | ਜਿਨ੍ਹਾਂ ਨੇ ਪਾਣੀ ਦੀ ਵਰਤੋਂ ਕਰਨ ਵਾਲੀ ਝੋਨੇ ਦੀ ਫ਼ਸਲ ਤੋਂ ਮੱਕੀ ਦੀ ਖੇਤੀ ਵੱਲ ਰੁਖ਼ ਕੀਤਾ | ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੱਕੀ ਉਤਪਾਦਕਾਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਸੌਂਪੇ ਅਤੇ ਉਨ੍ਹਾਂ ਨੂੰ ਇਸ ਫ਼ਸਲ ਨੂੰ ਅਪਣਾਉਣ ਲਈ ਦੂਜੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਕਿਹਾ ਕਿ ਸਾਉਣੀ ਮੱਕੀ ਪਾਇਲਟ ਪ੍ਰੋਜੈਕਟ, ਜਿਸਦਾ ਉਦੇਸ਼ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ, ਭੂਮੀਗਤ ਪਾਣੀ ਦੇ ਘਟਣ ਨੂੰ ਰੋਕਣਾ, ਮਿੱਟੀ ਦੀ ਸਿਹਤ 'ਚ ਸੁਧਾਰ ਕਰਨਾ ਅਤੇ ਕਿਸਾਨਾਂ ਦੀ ਆਮਦਨ ਵਧਾਉਣਾ ਹੈ, ਨੇ ਸਕਾਰਾਤਮਕ ਨਤੀਜੇ ਦਿਖਾਏ ਹਨ | ਸਰਕਾਰ ਅਗਲੇ ਸੀਜ਼ਨ ਲਈ ਪ੍ਰੋਗਰਾਮ ਦੇ ਵਿਸਥਾਰ 'ਤੇ ਵਿਚਾਰ ਕਰ ਰਹੀ ਹੈ, ਜਿਸ ਨਾਲ ਹੋਰ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਝੋਨੇ ਤੋਂ ਮੱਕੀ ਦੀ ਖੇਤੀ ਵੱਲ ਜਾਣ ਲਈ ਉਤਸ਼ਾਹਿਤ ਕੀਤਾ ਜਾ ਸਕੇ | ਖੇਤੀਬਾੜੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਨੇ ਕਿਹਾ ਕਿ ਪਾਇਲਟ ਪ੍ਰੋਜੈਕਟ ਨੇ ਇਕ ਪ੍ਰਮਾਣਿਤ ਬਲੂਪਿ੍ੰਟ ਦਿੱਤਾ ਹੈ | ਟੀਚਾ ਹੁਣ ਹਜ਼ਾਰਾਂ ਹੋਰ ਕਿਸਾਨਾਂ ਨੂੰ ਇਸ ਮੌਕੇ ਨਾਲ ਸਸ਼ਕਤ ਬਣਾਉਣਾ ਹੈ, ਇਹ ਯਕੀਨੀ ਬਣਾਉਣਾ ਕਿ ਪੰਜਾਬ ਦੀ ਖੇਤੀਬਾੜੀ ਉਤਪਾਦਕ, ਖੁਸ਼ਹਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰਹੇ |

Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਸਿੰਗਲ-ਯੂਜ਼-ਪਲਾਸਟਿਕ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਅਗਲੀ ਖ਼ਬਰ ਐਚ-1ਬੀ ਪਟੀਸ਼ਨਾਂ ਦੀ ਚੋਣ ਪ੍ਰਣਾਲੀ ਬਦਲੀ <br/>
Ad Position 24
No active advertisement