ਚੰਡੀਗੜ੍ਹ, 24 ਦਸੰਬਰ (ਅਜੀਤ ਬਿਊਰੋ)-ਜੇਲ੍ਹ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਵਿਚ ਸੁਧਾਰ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਜੇਲ੍ਹ ਵਿਭਾਗ ਲਈ 532 ਕਰਮਚਾਰੀਆਂ ਦੀ ਸਿੱਧੀ ਭਰਤੀ ਨੂੰ ਅਧਿਕਾਰਤ ਤੌਰ 'ਤੇ ਮਨਜ਼ੂਰੀ ਦੇ ਦਿੱਤੀ | ਇਸ ਭਰਤੀ ਮੁਹਿੰਮ ਤਹਿਤ 475 ਵਾਰਡਰ ਅਤੇ 57 ਮੈਟਰਨ ਭਰਤੀ ਕੀਤੇ ਜਾਣਗੇ | ਇਹ ਜਾਣਕਾਰੀ ਦਿੰਦਿਆਂ ਦੱਸਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੱਸਿਆ ਕਿ ਇਹ 532 ਅਸਾਮੀਆਂ ਅਧੀਨ ਸੇਵਾਵਾਂ ਚੋਣ (ਐਸ.ਐਸ.ਐਸ) ਬੋਰਡ ਰਾਹੀਂ ਭਰੀਆਂ