10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪੰਜਾਬ ਸਰਕਾਰ ਵਲੋਂ ਸਿਆਸੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਪੰਥ ਕਦੇ ਪ੍ਰਵਾਨ ਨਹੀਂ ਕਰੇਗਾ-ਸ਼੍ਰੋਮਣੀ ਕਮੇਟੀ ਮੈਂਬਰ <br/>

Ad Position 21
No active advertisement
ਅਜੀਤ ਡੈਸਕ 25-12-2025
ਅੰਮਿ੍ਤਸਰ, 24 ਦਸੰਬਰ (ਸਟਾਫ ਰਿਪੋਰਟਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸੰਬੰਧਿਤ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਸਿਆਸਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਹੈ, ਜਿਸ ਨੂੰ ਸਿੱਖ ਪੰਥ ਕਦੇ ਵੀ ਪ੍ਰਵਾਨ ਨਹੀਂ ਕਰੇਗਾ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ ਅਤੇ ਅਮਰਜੀਤ ਸਿੰਘ ਭਲਾਈਪੁਰ ਨੇ ਅੱਜ ਇਥੇ ਜਾਰੀ ਸਾਂਝੇ ਬਿਆਨ ਵਿਚ ਕੀਤਾ | ਉਕਤ ਮੈਂਬਰਾਂ ਨੇ ਕਿਹਾ ਕਿ ਇਸ ਮਾਮਲੇ ਦੀ ਪੜਤਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਜਾਂਚ ਕਮੇਟੀ ਨੇ ਕੀਤੀ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਨੇ ਡਾ. ਈਸ਼ਰ ਸਿੰਘ ਦੀ ਰਿਪੋਰਟ ਅਨੁਸਾਰ ਕਾਰਵਾਈ ਕੀਤੀ ਹੈ | ਉਨ੍ਹਾਂ ਕਿਹਾ ਕਿ ਉਸ ਵੇਲੇ ਕੁਝ ਸਿੱਖ ਵਿਦਵਾਨਾਂ ਅਤੇ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਕੋਲ ਪਹੁੰਚ ਕੀਤੀ ਸੀ ਕਿ ਇਹ ਮਾਮਲਾ ਗੁਰੂ ਗ੍ਰੰਥ ਸਾਹਿਬ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸ ਬਾਰੇ ਕੋਈ ਵੀ ਪੁਲਿਸ ਕਾਰਵਾਈ ਨਾ ਕੀਤੀ ਜਾਵੇ, ਸਗੋਂ ਸ਼੍ਰੋਮਣੀ ਕਮੇਟੀ ਆਪਣੇ ਤੌਰ 'ਤੇ ਕਾਰਵਾਈ ਕਰੇ | ਉਨ੍ਹਾਂ ਕਿਹਾ ਕਿ ਡਾ. ਈਸ਼ਰ ਸਿੰਘ ਦੀ ਜਾਂਚ ਰਿਪੋਰਟ ਵਿਚ ਇਹ ਸਪੱਸ਼ਟ ਹੈ ਕਿ ਇਹ ਮਾਮਲਾ ਕੁਝ ਮੁਲਾਜ਼ਮਾਂ ਵਲੋਂ ਕੀਤੀ ਪੈਸਿਆਂ ਦੀ ਹੇਰਾਫੇਰੀ ਅਤੇ ਅਣਗਹਿਲੀ ਦਾ ਹੈ, ਇਸ ਨੂੰ ਸਰੂਪ ਗੁੰਮ ਹੋਣ ਅਤੇ ਬੇਅਦਬੀ ਵਜੋਂ ਪ੍ਰਚਾਰ ਕੇ ਸੰਗਤਾਂ ਨੂੰ ਗੁੰਮਰਾਹ ਨਹੀਂ ਕਰਨਾ ਚਾਹੀਦਾ | ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਹੋਈ ਕਾਰਵਾਈ ਤੋਂ ਬਾਅਦ ਇਸ ਮਾਮਲੇ 'ਚ ਕਿਸੇ ਤਰ੍ਹਾਂ ਦੀ ਦਖ਼ਲਅੰਦਾਜ਼ੀ ਨਾ ਕੀਤੀ ਜਾਵੇ | ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਸਿਆਸੀ ਹਿੱਤਾਂ ਲਈ ਅਜਿਹੀ ਕਿਸੇ ਵੀ ਕਾਰਵਾਈ ਲਈ ਭਾਗੀਦਾਰ ਨਾ ਬਣਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਕਈ ਸੀਨੀਅਰ ਆਗੂ ਭਾਜਪਾ 'ਚ ਸ਼ਾਮਿਲ <br/> ਅਗਲੀ ਖ਼ਬਰ ਭਗਤ ਨਾਮਦੇਵ ਭਾਈਚਾਰੇ ਦੀ ਜਲਦੀ ਹੀ ਮੀਟਿੰਗ ਬੁਲਾ ਕੇ ਮੰਗਾਂ 'ਤੇ ਕੀਤਾ ਜਾਵੇਗਾ ਵਿਚਾਰ-ਭਗਵੰਤ ਮਾਨ <br/>
Ad Position 24