11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਵਿੱਤ ਮੰਤਰੀ ਵਲੋਂ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਨਿਰਧਾਰਤ <br/>

Ad Position 21
No active advertisement
ਅਜੀਤ ਡੈਸਕ 25-12-2025
ਚੰਡੀਗੜ੍ਹ, 24 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੈਨਸ਼ਨਰ ਸੇਵਾ ਪੋਰਟਲ 'ਤੇ ਰਾਜ ਦੇ ਪੈਨਸ਼ਨਰਾਂ ਦੀ 100 ਫ਼ੀਸਦੀ ਰਜਿਸਟਰੇਸ਼ਨ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਅੱਜ ਇਥੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਨਾਲ ਇਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਹਰੇਕ ਬੈਂਕ ਦੇ ਕੇਸ ਲੋਡ ਦੇ ਅਨੁਸਾਰ ਇਸ ਕਾਰਜ ਨੂੰ ਪੂਰਾ ਕਰਨ ਲਈ ਸਮਾਂ-ਸੀਮਾਵਾਂ ਜਾਰੀ ਕੀਤੀਆਂ | ਵਿੱਤ ਮੰਤਰੀ ਨੇ ਕਿਹਾ ਕਿ ਇਹ ਡਿਜ਼ੀਟਲ ਤਬਦੀਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਇਕ ਪ੍ਰਮੁੱਖ ਤਰਜੀਹ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਸਰਕਾਰ ਦੇ ਪੈਨਸ਼ਨਰ ਸਰਕਾਰੀ ਦਫਤਰਾਂ 'ਚ ਜਾਏ ਬਿਨਾਂ ਆਪਣੇ ਘਰਾਂ ਤੋਂ ਹੀ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਕਰ ਸਕਣ | ਇਸ ਵਿਆਪਕ ਪ੍ਰਗਤੀ ਸਮੀਖਿਆ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੋਰਟਲ ਦੀ ਸ਼ੁਰੂਆਤ ਅਤੇ ਉਸ ਤੋਂ ਬਾਅਦ ਜ਼ਿਲ੍ਹਾ ਪੱਧਰੀ 'ਸੇਵਾ ਮੇਲਿਆਂ' ਤੋਂ ਬਾਅਦ 1,11,233 ਪੈਨਸ਼ਨਰਾਂ ਪਹਿਲਾਂ ਹੀ ਆਪਣਾ ਈ-ਕੇਵਾਈਸੀ ਸਫਲਤਾਪੂਰਵਕ ਪੂਰਾ ਕਰ ਚੁੱਕੇ ਹਨ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਸਾਰੇ ਪੈਨਸ਼ਨਰ ਇਸ ਸੇਵਾ ਲਈ ਰਜਿਸਟਰ ਹੋ ਸਕਣ | ਵਿੱਤ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਬੈਂਕ ਪੱਧਰ 'ਤੇ ਕੋਈ ਵੀ ਲਾਪਰਵਾਹੀ ਜਾਂ ਤਕਨੀਕੀ ਰੁਕਾਵਟ ਜੋ ਇਸ ਰਜਿਸਟਰੇਸ਼ਨ ਪ੍ਰਕਿਰਿਆ ਵਿੱਚ ਰੁਕਾਵਟ ਪਾਉਂਦੀ ਹੈ, ਪ੍ਰਤੀ ਸਖ਼ਤ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ | ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਵਿੱਤ ਆਲੋਕ ਸ਼ੇਖਰ, ਡਾਇਰੈਕਟਰ ਖਜ਼ਾਨਾ ਅਰਵਿੰਦ ਕੇ. ਐਮ.ਕੇ. ਅਤੇ ਵਧੀਕ ਡਾਇਰੈਕਟਰ ਖਜ਼ਾਨਾ ਸਿਮਰਜੀਤ ਕੌਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ ਅਸਲ ਵਿਚ ਸਾਈਬਰ ਕ੍ਰਾਈਮ ਦਾ ਮਾਮਲਾ ਅਗਲੀ ਖ਼ਬਰ ਏਸ਼ੀਆ ਚੈਂਪੀਅਨ ਤੇ ਬੀ.ਐਸ.ਐਫ. ਦੇ ਕਮਾਡੈਂਟ ਲਹਿੰਬਰ ਸਿੰਘ ਮੰਡੇਰ ਦਾ ਅੰਤਿਮ ਸੰਸਕਾਰ ਅੱਜ
Ad Position 24