01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਪੰਜਾਬ ਸਰਕਾਰ ਵਿਸ਼ੇਸ਼ ਇਜਲਾਸ 'ਚ ਬਿਜਲੀ ਸੋਧ ਬਿੱਲ ਤੇ ਚਾਰ ਕਿਰਤ ਕਾਨੂੰਨਾਂ ਵਿਰੁੱਧ ਵੀ ਮਤੇ ਲਿਆਵੇ-ਉਗਰਾਹਾਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-12-2025

16 ਨੂੰ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਕੀਤੇ ਜਾਣਗੇ ਵਿਰੋਧ ਪ੍ਰਦਰਸ਼ਨ
ਸੁਨਾਮ ਊਧਮ ਸਿੰਘ ਵਾਲਾ, 25 ਦਸੰਬਰ (ਭੁੱਲਰ, ਧਾਲੀਵਾਲ)-ਮਨਰੇਗਾ ਐਕਟ 'ਚ ਸੰਭਾਵੀ ਤਬਦੀਲੀਆਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਸੂਬਾ ਭਰ ਦੀਆਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਇਨ੍ਹਾਂ ਤਬਦੀਲੀਆਂ ਦੇ ਵਿਰੋਧ ਵਿਚ ਮਤੇ ਪਾਸ ਕੀਤੇ ਜਾਣ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮਨਰੇਗਾ ਮੁੱਦੇ ਨੂੰ ਹੱਲ ਕਰਨ ਲਈ ਬੁਲਾਏ ਗਏ ਵਿਸ਼ੇਸ਼ ਵਿਧਾਨ ਸਭਾ ਇਜਲਾਸ ਦੌਰਾਨ ਸਿਰਫ਼ ਰਸਮੀ ਕਾਰਵਾਈਆਂ ਨਾ ਕਰੇ | ਸਰਕਾਰ ਨੂੰ ਬਿਜਲੀ ਸੋਧ ਬਿੱਲ 2025, ਬੀਜ ਬਿੱਲ, ਚਾਰ ਕਿਰਤ ਕੋਡ ਅਤੇ ਨਿੱਜੀਕਰਨ ਵਿਰੁੱਧ ਵੀ ਸਖ਼ਤ ਮਤੇ ਪਾਸ ਕਰਨ ਦੀ ਵੀ ਲੋੜ ਹੈ | ਉਨ੍ਹਾਂ ਸਪਸ਼ਟ ਤੌਰ 'ਤੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ 16 ਜਨਵਰੀ ਨੂੰ ਇਕ ਫ਼ੈਸਲਾਕੁੰਨ ਅੰਦੋਲਨ ਸ਼ੁਰੂ ਹੋਵੇਗਾ | ਇਸ ਦਿਨ, ਪੰਜਾਬ ਦੇ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਵਿਚ 90 ਕਿਸਾਨ-ਮਜ਼ਦੂਰ ਸੰਗਠਨ ਹਿੱਸਾ ਲੈਣਗੇ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 40 ਨਗਰ ਕੀਰਤਨਾਂ ਦੀ ਲੜੀ ਪਿੰਡ ਰੋਡੇ ਵਿਖੇ ਸਮਾਪਤ <br/> ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਹਾਈਕੋਰਟ 'ਚ ਪਟੀਸ਼ਨ ਦਾਇਰ <br/>
Ad Position 24