01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਡੀ.ਜੀ.ਪੀ. ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ-ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-12-2025

ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਬਲਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ 'ਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸ਼ੁਰੂ ਹੋਈ ਸਾਲਾਨਾ ਸ਼ਹੀਦੀ ਸਭਾ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅੱਜ ਇਸ ਪਵਿੱਤਰ ਸਥਾਨ 'ਤੇ ਨਤਮਸਤਕ ਹੋਏ ਅਤੇ ਧਾਰਮਿਕ ਸਮਾਗਮ ਦੇ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਬਹੁ-ਪੱਧਰੀ ਸੁਰੱਖਿਆ ਤੇ ਟ੍ਰੈਫ਼ਿਕ ਪ੍ਰਬੰਧਨ ਯੋਜਨਾ ਦਾ ਨਿੱਜੀ ਤੌਰ 'ਤੇ ਜਾਇਜ਼ਾ ਲਿਆ | ਇਸ ਮੌਕੇ ਡੀ.ਜੀ.ਪੀ. ਨੇ ਡੀ.ਆਈ.ਜੀ. ਰੋਪੜ ਰੇਂਜ ਨਾਨਕ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਨਾਲ ਧਾਰਮਿਕ ਸਮਾਗਮ ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ | ਮੀਡੀਆ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ. ਯਾਦਵ ਨੇ ਦੱਸਿਆ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਛੇ ਸੈਕਟਰਾਂ ਵਿਚ ਵੰਡਿਆ ਗਿਆ ਹੈ ਅਤੇ ਪੂਰੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਛੇ ਐੱਸ.ਪੀ. ਰੈਂਕ ਦੇ ਅਧਿਕਾਰੀਆਂ ਅਤੇ 24 ਡੀ.ਐੱਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3400 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ | ਡੀ.ਜੀ.ਪੀ. ਨੇ ਕਿਹਾ ਸਾਡਾ ਮੁੱਖ ਮੰਤਵ ਸੰਗਤ ਦੀ ਸੁਰੱਖਿਆ, ਸਹੂਲਤ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣਾ ਹੈ | ਪੰਜਾਬ ਪੁਲਿਸ ਇਸ ਜ਼ਿੰਮੇਵਾਰੀ ਨੂੰ ਸੇਵਾ ਵਜੋਂ ਨਿਭਾ ਰਹੀ ਹੈ ਅਤੇ ਸੰਗਤ ਨੂੰ ਨਿਮਰਤਾ ਤੇ ਸਮਰਪਣ ਨਾਲ ਮਾਰਗਦਰਸ਼ਨ ਅਤੇ ਸਹੂਲਤ ਪ੍ਰਦਾਨ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ 200 ਮੀਟਰ ਦੇ ਘੇਰੇ ਨੂੰ ਨੋ-ਵਹੀਕਲ ਜ਼ੋਨ ਬਣਾਇਆ ਗਿਆ ਹੈ ਅਤੇ 22 ਪਾਰਕਿੰਗ ਸਥਾਨ ਨਿਰਧਾਰਿਤ ਕੀਤੇ ਗਏ ਹਨ | ਇਨ੍ਹਾਂ ਪਾਰਕਿੰਗ ਸਥਾਨਾਂ ਤੋਂ ਗੁਰਦੁਆਰਾ ਸਾਹਿਬ ਤੱਕ ਸੰਗਤ ਨੂੰ ਲਿਜਾਉਣ ਲਈ ਈ-ਰਿਕਸ਼ਾ, ਆਟੋ ਅਤੇ ਸ਼ਟਲ ਬੱਸ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਨਿਰਵਿਘਨ ਟ੍ਰੈਫ਼ਿਕ ਪ੍ਰਬੰਧਨ ਦੀ ਸਹੂਲਤ ਲਈ ਪੰਜਾਬ ਪੁਲਿਸ ਵਲੋਂ ਗੂਗਲ ਦੇ ਸਹਿਯੋਗ ਨਾਲ ਪਾਰਕਿੰਗ ਸਥਾਨਾਂ ਦੀ ਰੀਅਲ-ਟਾਈਮ ਜੀਓ-ਟੈਗਿੰਗ ਕੀਤੀ ਗਈ ਹੈ ਅਤੇ ਰਣਨੀਤਕ ਸਥਾਨਾਂ 'ਤੇ ਦਿਸ਼ਾ-ਨਿਰਦੇਸ਼ ਵਾਲੇ ਸਾਈਨ ਬੋਰਡ ਲਗਾਏ ਗਏ ਹਨ | ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਇਕੱਠ ਦੀ ਨਿਰਵਿਘਨ ਆਵਾਜਾਈ, ਟ੍ਰੈਫ਼ਿਕ ਪ੍ਰਵਾਹ ਅਤੇ ਪਾਰਕਿੰਗ ਖੇਤਰਾਂ ਦੀ ਨਿਗਰਾਨੀ ਲਈ ਛੇ ਡਰੋਨ ਅਤੇ ਲਗਪਗ 300 ਹਾਈ-ਟੈਕ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ | ਇਸ ਮੌਕੇ 'ਤੇ ਐਸ.ਪੀ (ਡੀ) ਰਾਕੇਸ਼ ਯਾਦਵ, ਐਸ.ਪੀ. (ਐਚ) ਹਰਵੰਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੂਬੇ ਨਾਲੋਂ ਸੀ. ਬੀ. ਆਈ. ਦੀ ਜਾਂਚ ਦੇ ਵੱਖਰੇ ਰਵੱਈਏ ਨਾਲ ਕਈ ਮਾਮਲਿਆਂ ਦੀ ਕਾਇਆ ਪਲਟੀ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 40 ਨਗਰ ਕੀਰਤਨਾਂ ਦੀ ਲੜੀ ਪਿੰਡ ਰੋਡੇ ਵਿਖੇ ਸਮਾਪਤ <br/>
Ad Position 24