01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਾਲ 2022 ਤੋਂ ਹੁਣ ਤੱਕ ਪੰਜਾਬ 'ਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ <br/>

Ad Position 21
No active advertisement
ਅਜੀਤ ਡੈਸਕ 26-12-2025
ਚੰਡੀਗੜ੍ਹ, 25 ਦਸੰਬਰ (ਅਜੀਤ ਬਿਊਰੋ)- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ 'ਆਪ' ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਪੰਜਾਬ ਰਾਜ ਵਿਚ 1.50 ਲੱਖ ਕਰੋੜ ਰੁਪਏ (ਲਗਭਗ 19 ਬਿਲੀਅਨ ਅਮਰੀਕੀ ਡਾਲਰ) ਦਾ ਨਿਵੇਸ਼ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿਚ ਪੰਜ ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ | ਉਨ੍ਹਾਂ ਕਿਹਾ ਕਿ ਇਹ ਨਤੀਜੇ ਪੰਜਾਬ ਨੂੰ ਨਿਵੇਸ਼ਕਾਂ ਲਈ ਇਕ ਪਸੰਦੀਦਾ ਸਥਾਨ ਅਤੇ ਇਕ ਮੋਹਰੀ ਉਦਯੋਗਿਕ ਹੱਬ ਬਣਾਉਣ ਲਈ ਸੂਬਾ ਸਰਕਾਰ ਦੀ ਦਿ੍ੜ੍ਹ ਵਚਨਬੱਧਤਾ ਨੂੰ ਦਰਸਾਉਂਦੇ ਹਨ | ਭਵਿੱਖੀ ਕਦਮਾਂ ਬਾਰੇ ਦੱਸਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ 6ਵਾਂ ਪੰਜਾਬ ਪ੍ਰੋਗਰੈਸਿਵ ਇਨਵੈਸਟਰ ਸੰਮੇਲਨ-2026 ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਕਰਵਾਇਆ ਜਾਵੇਗਾ, ਜਿਸ ਨਾਲ ਸੂਬੇ 'ਚ ਉਦਯੋਗਿਕ-ਪੱਖੀ ਮਾਹੌਲ ਸਿਰਜਣ ਨੂੰ ਵੱਡਾ ਹੁਲਾਰਾ ਮਿਲੇਗਾ | ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਮੁਹਾਲੀ, ਬਠਿੰਡਾ, ਅੰਮਿ੍ਤਸਰ, ਜਲੰਧਰ, ਲੁਧਿਆਣਾ, ਗੋਬਿੰਦਗੜ੍ਹ ਅਤੇ ਖੰਨਾ 'ਚ 'ਰਾਈਜ਼ਿੰਗ ਪੰਜਾਬ –ਸੁਝਾਅ ਤੋਂ ਹੱਲ ਤੱਕ' ਲੜੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਨੀਤੀ ਤਿਆਰ ਕਰਨ ਲਈ ਉਦਯੋਗਾਂ ਦੀ ਸਿੱਧੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇਗਾ |

Ad Position 22
No active advertisement
ਪਿਛਲੀ ਖ਼ਬਰ ਪਾਕਿ 'ਚ ਕਲਾਤ ਆਪ੍ਰੇਸ਼ਨ ਦੌਰਾਨ 8 ਅੱਤਵਾਦੀਆਂ ਦੀ ਮੌਤ ਅਗਲੀ ਖ਼ਬਰ ਫਿਰੌਤੀ ਦੀ ਮੰਗ ਤੋਂ ਬਾਅਦ ਇਮੀਗ੍ਰੇਸ਼ਨ ਦਫ਼ਤਰ 'ਤੇ ਚੱਲੀਆਂ ਗੋਲੀਆਂ <br/>
Ad Position 24