ਅੰਮਿ੍ਤਸਰ, 25 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਨੇ ਬਿਆਨ ਜਾਰੀ ਕਰਕੇ ਦੱਸਿਆ ਕਿ ਪਾਕਿਸਤਾਨ ਸੁਰੱਖਿਆ ਬਲਾਂ ਨੇ ਬਲੋਚਿਸਤਾਨ ਦੇ ਕਲਾਤ 'ਚ ਇਕ ਖ਼ੁਫ਼ੀਆ ਆਧਾਰਿਤ ਕਾਰਵਾਈ ਦੌਰਾਨ 8 ਅੱਤਵਾਦੀਆਂ ਨੂੰ ਖ਼ਤਮ ਕਰ ਦਿੱਤਾ | ਸੁਰੱਖਿਆ ਬਲਾਂ ਵਲੋਂ ਕੀਤੀ ਗਈ ਗੋਲੀਬਾਰੀ ਤੋਂ ਬਾਅਦ ਅੱਤਵਾਦੀਆਂ ਤੋਂ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਵੀ ਬਰਾਮਦ ਕੀਤੇ ਗਏ ਹਨ |