01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ਼ਹੀਦੀ ਦਿਹਾੜਾ ਤੇ ਪ੍ਰਕਾਸ਼ ਪੁਰਬ ਇਕੋ ਦਿਨ ਆਉਣ ਕਾਰਨ ਸੰਗਤ 'ਚ ਉਤਸ਼ਾਹ ਮੱਠਾ <br/>

Ad Position 21
No active advertisement
ਅਜੀਤ ਡੈਸਕ 26-12-2025
ਜਸਵੰਤ ਸਿੰਘ ਜੱਸ
ਅੰਮਿ੍ਤਸਰ, 25 ਦਸੰਬਰ-ਇਸ ਵਾਰ ਛੋਟੇ ਸਾਹਿਬਜ਼ਾਦਿਆਂ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਅਤੇ ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ 27 ਦਸੰਬਰ ਨੂੰ ਇੱਕੋ ਦਿਨ ਆਉਣ ਕਾਰਣ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਸ਼ਸ਼ੋਪੰਜ ਵਿਚ ਹਨ | ਜ਼ਿਕਰਯੋਗ ਹੈ ਕਿ ਇਕ ਪਾਸੇ ਸ਼ੋ੍ਰਮਣੀ ਕਮੇਟੀ ਅਤੇ ਸੰਗਤਾਂ ਵਲੋਂ ਸ਼ਹੀਦੀ ਪੰਦਰਵਾੜਾ ਤੇ ਸ਼ਹੀਦੀ ਜੋੜ ਮੇਲੇ ਦੇ ਸਮਾਗਮ ਚੱਲ ਰਹੇ ਹਨ ਤੇ ਦੂਜੇ ਪਾਸੇ 27 ਦਸੰਬਰ ਨੂੰ ਹੀ ਪ੍ਰਕਾਸ਼ ਪੁਰਬ ਮਨਾਉਣ ਨੂੰ ਲੈ ਕੇ ਸੰਗਤਾਂ ਵਿਚ ਪਿਛਲੇ ਸਾਲਾਂ ਨਾਲੋਂ ਉਤਸ਼ਾਹ ਕਾਫੀ ਮੱਠਾ ਦਿਖਾਈ ਦੇ ਰਿਹਾ ਹੈ | ਪਿਛਲੇ ਵਰਿ੍ਹਆਂ ਦੌਰਾਨ ਦਸਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਤੋਂ ਕਈ ਦਿਨ ਪਹਿਲਾਂ ਹੀ ਵੱਖ-ਵੱਖ ਪਿੰਡਾਂ, ਸ਼ਹਿਰਾਂ ਤੇ ਨਗਰਾਂ ਦੇ ਗੁਰਦੁਆਰਾ ਸਾਹਿਬਾਨ ਤੋਂ ਪ੍ਰਭਾਤ ਫੇਰੀਆਂ ਅਰੰਭ ਹੋ ਜਾਂਦੀਆਂ ਸਨ ਤੇ ਪ੍ਰ੍ਰਕਾਸ਼ ਪੁਰਬ ਤੱਕ ਜਾਰੀ ਰਹਿੰਦੀਆਂ ਸਨ | ਪਰ ਇਸ ਵਾਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਹੁਤ ਘੱਟ ਪ੍ਰਭਾਤ ਫੇਰੀਆਂ ਤੇ ਨਗਰ ਕੀਰਤਨ ਸਜਾਏ ਗਏ ਹਨ | ਇਸੇ ਸਾਲ ਦੌਰਾਨ 6 ਜਨਵਰੀ ਤੋਂ ਬਾਅਦ 27 ਦਸੰਬਰ ਨੂੰ ਦੂਜੀ ਵਾਰ ਪ੍ਰਕਾਸ਼ ਪੁਰਬ ਆਉਣ ਕਾਰਣ ਸਿੱਖ ਸੰਗਤਾਂ ਨੂੰ ਆਸ ਸੀ ਕਿ ਪੰਜ ਸਿੰਘ ਸਾਹਿਬਾਨ ਦੀ ਪਿਛਲੇ ਦਿਨੀਂ ਹੋਈ ਇਕੱਤਰਤਾ ਦੌਰਾਨ ਇਸ ਮਸਲੇ ਦਾ ਹੱਲ ਕੱਢ ਲਿਆ ਜਾਵੇਗਾ ਤੇ ਪ੍ਰਕਾਸ਼ ਪੁਰਬ ਦੀ ਤਰੀਕ ਅੱਗੇ ਪਾ ਦਿੱਤੀ ਜਾਵੇਗੀ, ਜਿਵੇਂ ਕਿ ਕੁਝ ਸਾਲ ਪਹਿਲਾਂ ਅਜਿਹਾ ਕੀਤਾ ਗਿਆ ਸੀ ਪਰ ਨਾ ਤਾਂ ਸ਼ੋ੍ਰਮਣੀ ਕਮੇਟੀ ਵਲੋਂ ਸੰਗਤਾਂ ਦੀ ਇਸ ਦੁਬਿਧਾ ਨੂੰ ਹੱਲ ਕਰਨ ਪ੍ਰਤੀ ਕੋਈ ਦਿਲਚਸਪੀ ਦਿਖਾਈ ਗਈ ਤੇ ਨਾ ਹੀ ਸਿੰਘ ਸਾਹਿਬਾਨ ਨੇ ਇਕੱਤਰਤਾ ਦੌਰਾਨ ਦੋਵਾਂ ਅਹਿਮ ਇ ਤਿਹਾਸਕ ਦਿਹਾੜਿਆਂ ਦੌਰਾਨ ਪ੍ਰਕਾਸ਼ ਪੁਰਬ ਦੀ ਤਾਰੀਖ ਵਿਚ ਕੋਈ ਬਦਲਾਅ ਕੀਤਾ | ਇਸੇ ਦੌਰਾਨ ਪ੍ਰਾਪਤ ਵੇਰਵਿਆਂ ਅਨੁਸਾਰ ਬਹੁਤੀਆਂ ਗੁਰਦੁਆਰਾ ਕਮੇਟੀਆਂ ਤੇ ਵੱਖ-ਵੱਖ ਪਿੰਡਾਂ ਸ਼ਹਿਰਾਂ ਦੀਆਂ ਸੰਗਤਾਂ ਵਲੋਂ ਪ੍ਰਮੁੱਖ ਤੌਰ 'ਤੇ 27 ਦਸੰਬਰ ਨੂੰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਹੀ ਫ਼ੈਸਲਾ ਕੀਤਾ ਗਿਆ ਹੈ ਤੇ ਦਸਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ ਆਉਂਦੇ ਦਿਨਾਂ ਵਿਚ ਜਾਂ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 5 ਜਨਵਰੀ ਨੂੰ ਹੀ ਮਨਾਉਣ ਦੇ ਪ੍ਰਗਰਾਮ ਉਲੀਕੇ ਜਾ ਰਹੇ ਹਨ | ਦੂਜੇ ਪਾਸੇ ਇਸ ਵਾਰ ਸੰਗਤਾਂ ਵਲੋਂ ਸਾਹਿਬਜ਼ਾਦਿਆਂ ਅਤੇ ਹੋਰ ਸ਼ਹੀਦ ਸਿੰਘਾਂ ਦੇ ਸ਼ਹੀਦੀ ਦਿਹਾੜੇ ਥਾਂ-ਥਾਂ 'ਤੇ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਏ ਜਾ ਰਹੇ ਹਨ ਤੇ ਇਨ੍ਹਾਂ ਸ਼ਹੀਦੀ ਸਮਾਗਮਾਂ ਵਿਚ ਬੱਚਿਆਂ ਤੇ ਨੌਜਵਾਨਾਂ ਵਲੋਂ ਵੱਡੀ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਪ੍ਰਤੀ ਸਤਿਕਾਰ ਭੇਟ ਕੀਤਾ ਜਾ ਰਿਹਾ ਹੈ | ਇਥੇ ਜ਼ਿਕਰਯੋਗ ਹੈ ਕਿ ਪੰਜ ਸਿੰਘ ਸਾਹਿਬਾਨ ਨੇ ਪਿਛਲੇ ਦਿਨੀਂ 8 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਅਕਾਲ ਤਖਤ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸੀ ਕਿ ਦਸਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਦੀ ਤਾਰੀਖ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਤੇ ਇਹ 27 ਦਸੰਬਰ ਨੂੰ ਹੀ ਮਨਾਇਆ ਜਾਵੇਗਾ, ਪਰ ਸੰਗਤਾਂ ਆਪਣੀ ਸਹੂਲਤ ਅਨੁਸਾਰ ਕਿਸੇ ਹੋਰ ਦਿਨ ਵੀ ਇਹ ਪ੍ਰਕਾਸ਼ ਪੁਰਬ ਮਨਾ ਸਕਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ 200 ਮਨੋਵਿਗਿਆਨੀਆਂ ਦੀ ਭਰਤੀ ਪ੍ਰਕਿਰਿਆ ਰੁਕੀ <br/> ਅਗਲੀ ਖ਼ਬਰ ਪਾਕਿ 'ਚ ਕਲਾਤ ਆਪ੍ਰੇਸ਼ਨ ਦੌਰਾਨ 8 ਅੱਤਵਾਦੀਆਂ ਦੀ ਮੌਤ
Ad Position 24