01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

'ਮੇਰੀ ਦਸਤਾਰ, ਮੇਰੀ ਸ਼ਾਨ' ਤਹਿਤ ਯੂਥ ਅਕਾਲੀ ਦਲ ਨੇ ਸ਼ਹੀਦੀ ਸਭਾ ਦੌਰਾਨ ਲਗਾਇਆ ਦਸਤਾਰਾਂ ਦਾ ਲੰਗਰ <br/>

Ad Position 21
No active advertisement
ਅਜੀਤ ਡੈਸਕ 26-12-2025

ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਬਲਜਿੰਦਰ ਸਿੰਘ)-ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਸਾਲਾਨਾ ਸ਼ਹੀਦੀ ਸਭਾ ਦੇ ਪਹਿਲੇ ਦਿਨ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਦਰਸ਼ਨੀ ਡਿਊੜੀ ਦੇ ਸਾਹਮਣੇ 2 ਰੋਜ਼ਾ 'ਮੇਰੀ ਦਸਤਾਰ, ਮੇਰੀ ਸ਼ਾਨ ਦੇ ਉਦੇਸ਼ ਤਹਿਤ 'ਦਸਤਾਰਾਂ ਦਾ ਲੰਗਰ' ਲਗਾ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਖ਼ਾਲਸਾ ਨੇ ਅਰਦਾਸ ਕਰਕੇ ਰਸਮੀ ਤੌਰ 'ਤੇ ਦਸਤਾਰਾਂ ਦੇ ਲੰਗਰ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ 'ਮੇਰੀ ਦਸਤਾਰ ਮੇਰੀ ਸ਼ਾਨ' ਮੁਹਿੰਮ ਦਾ ਉਦੇਸ਼ ਯੂਥ ਅਕਾਲੀ ਦਲ ਵਲੋਂ ਸਿੱਖ ਕੌਮ ਦੇ ਅਮੀਰ ਇਤਿਹਾਸ ਅਤੇ ਵਿਰਸੇ ਨੂੰ ਸੰਭਾਲਣ ਲਈ ਆਪਣੀ ਵਚਨਬੱਧਤਾ ਪ੍ਰਗਟਾਵਾ ਕਰਨਾ ਹੈ | ਅੱਜ ਇਸ 'ਦਸਤਾਰਾਂ ਦੇ ਲੰਗਰ' ਵਿਚ ਛੋਟੇ ਬੱਚਿਆਂ ਸਮੇਤ 500 ਤੋਂ ਵੱਧ ਸ਼ਰਧਾਲੂਆਂ ਨੇ ਭਾਗ ਲਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸੁਰਜੀਤ ਸਿੰਘ ਗੜ੍ਹੀ, ਦਰਬਾਰਾ ਸਿੰਘ ਗੁਰੂ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਅਵਤਾਰ ਸਿੰਘ ਰਿਆ, ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਤੇ ਹਰਪ੍ਰੀਤ ਸਿੰਘ ਰਿੱਚੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੁੜਨਾ ਚਾਹੀਦਾ-ਗਿਆਨੀ ਹਰਪ੍ਰ... ਅਗਲੀ ਖ਼ਬਰ ਤਰਸਯੋਗ ਨਿਯੁਕਤੀ ਅਧਿਕਾਰ ਨਹੀਂ, ਨੀਤੀਗਤ ਰਿਆਇਤ ਹੈ–ਹਾਈ ਕੋਰਟ <br/>
Ad Position 24