01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੁੜਨਾ ਚਾਹੀਦਾ-ਗਿਆਨੀ ਹਰਪ੍ਰੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 26-12-2025

ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਬਲਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸ਼ੁਰੂ ਹੋਈ ਸਾਲਾਨਾ ਸ਼ਹੀਦੀ ਸਭਾ ਦੇ ਪਹਿਲੇ ਦਿਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਵਲੋਂ ਵਿਸ਼ਵ ਯੂਨੀਵਰਸਿਟੀ ਦੇ ਗੇਟ ਮੂਹਰੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੇ ਪ੍ਰਧਾਨ ਤੇ ਸਾਬਕਾ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ 'ਤੇ ਸ਼ਿਰਕਤ ਕਰਕੇ ਪ੍ਰਬੰਧਕਾਂ ਦੀ ਹੌਸਲਾ ਅਫ਼ਜ਼ਾਈ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਉੱਦਮ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਸਿੱਖੀ ਸਿਧਾਂਤਾਂ ਨਾਲ ਜੋੜਨਾ ਹੈ | ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਰਕਿੰਗ ਕਮੇਟੀ ਮੈਂਬਰ ਰਣਬੀਰ ਸਿੰਘ ਪੂਨੀਆ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ, ਜਸਟਿਸ ਨਿਰਮਲ ਸਿੰਘ, ਜਰਨੈਲ ਸਿੰਘ ਕਰਤਾਰ ਮੈਂਬਰ ਸ਼੍ਰੋਮਣੀ ਕਮੇਟੀ, ਰਣਧੀਰ ਸਿੰਘ ਰੱਖੜਾ, ਜਗਜੀਤ ਸਿੰਘ ਕੋਟਲੀ, ਰਵਿੰਦਰ ਸਿੰਘ ਸ਼ਾਹਪੁਰ, ਗੁਰਜੀਤ ਸਿੰਘ ਤਲਵੰਡੀ, ਮਾਸਟਰ ਚਰਨਜੀਤ ਸਿੰਘ, ਸੁਰਜੀਤ ਸਿੰਘ ਚਨਾਰਥਲ ਕਲਾਂ, ਸੁਖਵਿੰਦਰ ਸਿੰਘ, ਮਾਸਟਰ ਅਜੀਤ ਸਿੰਘ, ਜਸਵੀਰ ਸਿੰਘ, ਬਲਵੀਰ ਸਿੰਘ ਬਾਜਵਾ, ਹਰੀ ਸਿੰਘ ਚਮਕ, ਜੈ ਸਿੰਘ ਬਾੜਾ, ਹਰਚੰਦ ਸਿੰਘ ਜਖਵਾਲੀ, ਸੁਰਿੰਦਰ ਸਿੰਘ ਸੁਹਾਗਹੇੜੀ, ਮਨਜੀਤ ਸਿੰਘ, ਗੁਰਦੇਵ ਸਿੰਘ ਹੈਪੀ ਵਿਰਕ, ਭੁਪਿੰਦਰ ਸਿੰਘ, ਸੁਰਜੀਤ ਸਿੰਘ ਬੋਪਾਰਾਏ, ਚਰਨਜੀਤ ਸਿੰਘ ਬਠਿੰਡਾ, ਜਰਨੈਲ ਸਿੰਘ ਨਬੀਪੁਰ, ਨਿਰਮਲ ਸਿੰਘ ਸ਼ਾਦੀਪੁਰ, ਹਰਪਾਲ ਸਿੰਘ ਜਮੀਤਗੜ੍ਹ, ਜਗਤਾਰ ਸਿੰਘ ਭੱਟੀਆਂ, ਸਨੇਹਪਾਲ ਸਿੰਘ, ਕਰਨੈਲ ਸਿੰਘ, ਹਰਮੇਲ ਸਿੰਘ ਰੰਘੇੜਾ, ਭੁਪਿੰਦਰ ਸਿੰਘ, ਜਗਦੀਪ ਸਿੰਘ, ਬਲਦੇਵ ਸਿੰਘ, ਗੁਰਮੇਲ ਸਿੰਘ, ਹਰਵਿੰਦਰ ਸਿੰਘ, ਲਖਬੀਰ ਸਿੰਘ ਰੁਪਾਲ ਹੇੜੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਲਈ ਦੂਜੀ ਬੱਸ ਹੋਈ ਰਵਾਨਾ <br/> ਅਗਲੀ ਖ਼ਬਰ 'ਮੇਰੀ ਦਸਤਾਰ, ਮੇਰੀ ਸ਼ਾਨ' ਤਹਿਤ ਯੂਥ ਅਕਾਲੀ ਦਲ ਨੇ ਸ਼ਹੀਦੀ ਸਭਾ ਦੌਰਾਨ ਲਗਾਇਆ ਦਸਤਾਰਾਂ ਦਾ ਲੰਗਰ <br/>
Ad Position 24