ਤਿਰੂਵਨੰਤਪੁਰਮ, 25 ਦਸੰਬਰ (ਏਜੰਸੀ)-ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਦੇਸ਼ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿਣ ਵਾਲੇ ਲੋਕਾਂ (ਪ੍ਰਵਾਸੀਆਂ) ਵਿਰੁੱਧ ਸਰਕਾਰ ਦੀ ਕਾਰਵਾਈ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਸੁਰੱਖਿਆ ਅਤੇ ਇਮੀਗ੍ਰੇਸ਼ਨ ਵਿਵਸਥਾ ਨੂੰ ਠੀਕ ਤਰ੍ਹਾਂ ਸੰਭਾਲਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਥਰੂਰ ਨੇ ਕਿਹਾ ਕਿ ਜੇਕਰ ਭਾਰਤ 'ਚ ਘੁਸਪੈਠ ਹੋ ਰਹੀ ਹੈ ਜਾਂ ਲੋਕ ਵੀਜ਼ਾ ਖਤਮ ਹੋਣ ਤੋਂ ਬਾਅਦ ਵੀ ਰਹਿ ਰਹੇ ਹਨ ਤਾਂ ਇਹ ਸਿਸਟਮ ਦੀ ਨਾਕਾਮੀ ਅਤੇ ਸਰਹੱਦ ਅਤੇ ਇਮੀਗ੍ਰੇਸ਼ਨ ਕੰਟਰੋਲ ਦੀਆਂ ਕਮੀਆਂ ਨੂੰ ਦਰਸਾਉਂਦਾ ਹੈ। ਸਰਕਾਰ ਦੇ ਕੋਲ ਗੈਰ-ਕਾਨੂੰਨੀ ਤਰੀਕੇ ਨਾਲ ਰਹਿਣ ਵਾਲਿਆਂ ਨੂੰ ਕਾਨੂੰਨ ਦੇ ਤਹਿਤ ਬਾਹਰ ਕੱਢਣ ਦਾ ਪੁੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਨਾਜਾਇਜ਼ ਤਰੀਕੇ ਨਾਲ ਦੇਸ਼ 'ਚ ਆ ਰਹੇ ਹਨ ਤਾਂ ਕੀ ਇਹ ਸਾਡੀ ਨਾਕਾਮੀ ਨਹੀਂ ਹੈ? ਇਸ ਲਈ ਸਰਕਾਰ ਨੂੰ ਸਰਹੱਦ 'ਤੇ ਜ਼ਿਆਦਾ ਸਖ਼ਤੀ ਕਰਨੀ ਚਾਹੀਦੀ ਹੈ।
ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਰਕਾਰ ਦੀ ਕਾਰਵਾਈ ਸਹੀ-ਥਰੂਰ
ਅਜੀਤ ਡੈਸਕ
26-12-2025