06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਵਿਦੇਸ਼ ਜਾਣ ਦੀ ਇੱਛਾ ਪੂਰੀ ਨਾ ਹੋਣ 'ਤੇ ਨੌਜਵਾਨ ਵਲੋਂ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 27-12-2025
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 26 ਦਸੰਬਰ (ਧਾਲੀਵਾਲ, ਭੁੱਲਰ)-ਨੇੜਲੇ ਪਿੰਡ ਹੰਬਲਵਾਸ ਜਖੇਪਲ ਦੇ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਵਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਹੰਬਲਵਾਸ ਜਖੇਪਲ ਦੇ ਬਾਰ੍ਹਵੀਂ ਜਮਾਤ ਪਾਸ ਨੌਜਵਾਨ ਹਰਵੀਰ ਸਿੰਘ ਨੇ ਵਿਦੇਸ਼ ਜਾਣ ਲਈ ਸਟੱਡੀ ਵੀਜ਼ੇ ਦੀ ਫਾਈਲ ਲਗਾਈ ਸੀ ਪਰ ਕਿਸੇ ਕਾਰਨ ਉਸ ਦੀ ਵੀਜ਼ੇ ਦੀ ਰਿਫੂਜਲ ਆ ਗਈ | ਹਰਵੀਰ ਸਿੰਘ ਵਿਦੇਸ਼ ਜਾਣ ਲਈ ਮੁੜ ਫਾਈਲ ਲਾਉਣਾ ਚਾਹੁੰਦਾ ਸੀ ਪਰ ਆਰਥਿਕ ਤੰਗੀ ਕਾਰਨ ਅਸਮਰਥ ਸੀ ਤੇ ਪ੍ਰੇਸ਼ਾਨ ਰਹਿੰਦਾ ਸੀ | ਜਿਸ ਕਾਰਨ ਉਸ ਨੇ ਬੀਤੀ ਸ਼ਾਮ ਕਰੀਬ ਸਾਢੇ ਕੁ ਤਿੰਨ ਵਜੇ ਆਪਣੇ ਘਰ ਵਿਚ ਹੀ ਕੋਈ ਜ਼ਹਿਰੀਲੀ ਚੀਜ਼ ਖਾ ਲਈ | ਪਤਾ ਲੱਗਣ ਤੇ ਬੇਹੋਸ਼ੀ ਦੀ ਹਾਲਤ ਵਿਚ ਹਰਵੀਰ ਸਿੰਘ ਨੂੰ ਇਲਾਜ ਲਈ ਸੁਨਾਮ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਜਿੱਥੇ ਇਲਾਜ ਦੌਰਾਨ ਹਰਵੀਰ ਸਿੰਘ (23) ਪੁੱਤਰ ਜੱਗਾ ਸਿੰਘ ਵਾਸੀ ਪਿੰਡ ਹੰਬਲਵਾਸ ਜਖੇਪਲ ਦੀ ਮੌਤ ਹੋ ਗਈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੇ ਹਰਿਆਣਾ 'ਚ ਠੰਢ ਦਾ ਪ੍ਰਭਾਵ ਜਾਰੀ ਅਗਲੀ ਖ਼ਬਰ ਸਟੋਨ ਕਰੱਸ਼ਰ ਚਾਲਕਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ
Ad Position 24
No active advertisement