06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 27-12-2025
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸਰਕਾਰ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਸੰਬੰਧਿਤ ਸਥਾਨਾਂ ਦਾ ਦੌਰਾ ਕੀਤਾ | ਇਸ ਮੌਕੇ ਨਿਤਿਸ਼ ਕੁਮਾਰ ਨੇ ਕੰਗਣ ਘਾਟ ਵਿਖੇ ਬਿਹਾਰ ਸਰਕਾਰ ਵਲੋਂ ਲਗਪਗ 100 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਬਹੁਮੰਜ਼ਿਲਾਂ ਪਾਰਕਿੰਗ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਬਿਹਾਰ ਦੇ ਲੋਕਾਂ ਲਈ ਮਾਣ ਵਾਲੀ ਗੱਲ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪਟਨਾ ਸਾਹਿਬ ਵਿਖੇ ਹੋਇਆ ਹੈ | ਉਨ੍ਹਾਂ ਕਿਹਾ ਕਿ ਇਥੇ ਆਉਣ ਵਾਲੇ ਵੱਡੀ ਗਿਣਤੀ ਸ਼ਰਧਾਲੂਆਂ ਲਈ ਸੁਰੱਖਿਆ ਅਤੇ ਲੋੜੀਂਦੀਆਂ ਸਾਰੀਆਂ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਸੰਗਤ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਗੁਰਧਾਮਾਂ ਦੇ ਦਰਸ਼ਨ ਕਰ ਸਕਣ¢ ਇਸ ਤੋਂ ਪਹਿਲਾਂ ਨਿਤਿਸ਼ ਕੁਮਾਰ ਨੇ ਪਟਨਾ ਸਾਹਿਬ ਸਥਿਤ ਗੁਰਦੁਆਰਾ ਗੁਰੂ ਕਾ ਬਾਗ ਨਜ਼ਦੀਕ ਬਣਾਏ ਗਏ 'ਪ੍ਰਕਾਸ਼ ਪੁੰਜ' ਦਾ ਵੀ ਨਿਰੀਖਣ ਕੀਤਾ ਅਤੇ ਇੱਥੇ ਨਿਰਮਾਣ ਅਧੀਨ ਵਾਚ ਟਾਵਰ ਦੇ ਕੰਮਾਂ ਦਾ ਵੀ ਜਾਇਜ਼ਾ ਲੈਂਦੇ ਹੋਏ ਇਨ੍ਹਾਂ ਕਾਰਜਾਂ 'ਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ | ਇਸ ਮੌਕੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਧੰਨਵਾਦ ਕੀਤਾ | ਬਿਹਾਰ ਸਰਕਾਰ ਵਲੋਂ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਲਈ ਮੁਫ਼ਤ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਪੰਜਾਬ ਤੇ ਹਰਿਆਣਾ 'ਚ ਠੰਢ ਦਾ ਪ੍ਰਭਾਵ ਜਾਰੀ
Ad Position 24
No active advertisement