08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦੀ ਲੋੜ-ਸਿਮਰਨਜੀਤ ਸਿੰਘ ਮਾਨ <br/>

Ad Position 21
No active advertisement
ਅਜੀਤ ਡੈਸਕ 27-12-2025
ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਬਲਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ, ਮਾਤਾ ਗੁਜਰ ਕੌਰ ਜੀ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸ਼ੁਰੂ ਹੋਈ ਸ਼ਹੀਦੀ ਸਭਾ ਦੇ ਦੂਜੇ ਦਿਨ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸ਼ਹੀਦੀ ਕਾਨਫ਼ਰੰਸ ਕੀਤੀ ਗਈ | ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੇ ਬਿਨਾਂ ਕਿਸੇ ਸਵਾਰਥ ਅਤੇ ਮਨੁੱਖਤਾ ਦੀ ਬਿਹਤਰੀ ਲਈ ਸੰਸਾਰ ਭਰ ਦੀਆਂ ਹੋਈਆਂ ਸ਼ਹਾਦਤਾਂ 'ਚੋਂ ਸਭ ਤੋਂ ਛੋਟੀ ਉਮਰ ਦੀਆਂ ਸ਼ਹਾਦਤਾਂ ਦੇ ਕੇ ਇਹ ਪ੍ਰਤੱਖ ਕਰ ਦਿੱਤਾ ਕਿ ਸਿੱਖ ਕੌਮ ਕਿਸੇ ਵੀ ਜਬਰ ਜ਼ੁਲਮ ਵਿਰੁੱਧ ਕਦੀ ਵੀ ਆਪਣੀ ਈਨ ਨਹੀਂ ਮੰਨਦੀ ਬਲਕਿ ਆਪਣੇ ਗੁਰੂ ਸਾਹਿਬਾਨ ਦੁਆਰਾ ਤਹਿ ਕੀਤੇ ਗਏ ਨਿਯਮਾਂ, ਸਿਧਾਂਤਾਂ 'ਤੇ ਪਹਿਰਾ ਦਿੰਦੇ ਹੋਏ ਸ਼ਹਾਦਤਾਂ ਪ੍ਰਾਪਤ ਕਰਨ ਨੂੰ ਫ਼ਖਰ ਸਮਝਦੀ ਹੈ | ਉਨ੍ਹਾਂ ਕਿਹਾ ਕਿ ਅੱਜ ਜਦੋਂ ਸਮਾਂ ਬੜਾ ਨਾਜ਼ੁਕ ਹੈ ਤਾਂ ਸਮੁੱਚੀ ਸਿੱਖ ਕੌਮ ਨੂੰ ਆਪਣੀਆਂ ਇਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਤੋਂ ਪ੍ਰੇਰਨਾ ਲੈਂਦੇ ਹੋਏ ਸਿੱਖ ਕੌਮ ਅਤੇ ਪੰਜਾਬੀਆਂ ਨਾਲ ਲੰਮੇ ਸਮੇਂ ਤੋਂ ਹੁਕਮਰਾਨਾਂ ਵਲੋਂ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕੱਤਰ ਹੋ ਕੇ ਡੱਟਣਾ ਚਾਹੀਦਾ ਹੈ | ਇਸ ਮੌਕੇ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਇਮਾਨ ਸਿੰਘ ਮਾਨ ਕਾਰਜਕਾਰੀ ਪ੍ਰਧਾਨ, ਚਰਨਜੀਤ ਕੌਰ (ਮਾਤਾ ਅਵਤਾਰ ਸਿੰਘ ਖੰਡਾ,) ਹਰਪਾਲ ਸਿੰਘ ਚੀਮਾ, ਬਾਪੂ ਗੁਰਚਰਨ ਸਿੰਘ ਹਵਾਰਾ, ਸਤਨਾਮ ਸਿੰਘ ਬਹਿਰੂ ਕਿਸਾਨ ਆਗੂ, ਮਾਸਟਰ ਕਰਨੈਲ ਸਿੰਘ ਨਾਰੀਕੇ, ਪ੍ਰੋ. ਮਹਿੰਦਰਪਾਲ ਸਿੰਘ, ਕੁਲਦੀਪ ਸਿੰਘ ਭਾਗੋਵਾਲ, ਹਰਪਾਲ ਸਿੰਘ ਬਲੇਰ, ਗੁਰਜੰਟ ਸਿੰਘ ਕੱਟੂ (ਸਾਰੇ ਜਨਰਲ ਸਕੱਤਰ), ਹਰਭਜਨ ਸਿੰਘ ਕਸ਼ਮੀਰੀ, ਬਹਾਦਰ ਸਿੰਘ ਭਸੌੜ, ਪਰਮਿੰਦਰ ਸਿੰਘ ਬਾਲਿਆਂਵਾਲੀ, ਬਲਕਾਰ ਸਿੰਘ ਭੁੱਲਰ, ਗੁਰਚਰਨ ਸਿੰਘ ਭੁੱਲਰ, ਤੇਜਿੰਦਰ ਸਿੰਘ ਦਿਓਲ, ਜਤਿੰਦਰ ਸਿੰਘ ਥਿੰਦ, ਧਰਮ ਸਿੰਘ ਕਲੌੜ, ਹਰਜੀਤ ਸਿੰਘ ਵਿਰਕ, ਖਜਾਨ ਸਿੰਘ ਗੂਹਲਾ, ਸ਼ਿੰਗਾਰਾ ਸਿੰਘ ਬਡਲਾ, ਰਣਜੀਤ ਸਿੰਘ ਸੰਤੋਖਗੜ੍ਹ, ਗੁਰਬਚਨ ਸਿੰਘ ਪਵਾਰ, ਅਮਰੀਕ ਸਿੰਘ ਨੰਗਲ, ਇਕਬਾਲ ਸਿੰਘ ਬਰੀਵਾਲਾ, ਬਲਦੇਵ ਸਿੰਘ ਵੜਿੰਗ, ਗੁਰਦੀਪ ਸਿੰਘ ਢੁੱਡੀ, ਬਲਰਾਜ ਸਿੰਘ ਖਾਲਸਾ, ਬਲਵੀਰ ਸਿੰਘ ਬੱਛੋਆਣਾ, ਗੁਰਨਾਮ ਸਿੰਘ ਸਿੰਗੜੀਵਾਲਾ, ਜਸਵੀਰ ਸਿੰਘ ਨਵਾਂ ਸ਼ਹਿਰ, ਗੋਪਾਲ ਸਿੰਘ ਝਾੜੋ, ਬਲਵਿੰਦਰ ਸਿੰਘ ਪਾਇਲ, ਪ੍ਰੀਤਮ ਸਿੰਘ ਮਾਨਗੜ੍ਹ, ਸੁਖਜੀਤ ਸਿੰਘ ਡਰੋਲੀ, ਹਰਪਾਲ ਸਿੰਘ ਕੁੱਸਾ, ਗੁਰਨੈਬ ਸਿੰਘ ਰਾਮਪੁਰਾ, ਦਰਸ਼ਨ ਸਿੰਘ ਮੰਡੇਰ, ਹਰਮਨਦੀਪ ਸਿੰਘ ਅੰਮਿ੍ਤਸਰ, ਮਨਪ੍ਰੀਤ ਸਿੰਘ ਬੱਲ ਜਲੰਧਰ, ਰਜਿੰਦਰ ਕੌਰ ਜੈਤੋਂ, ਸੁਖਜੀਤ ਕੌਰ ਭਬਿਆਣਾ, ਤੇਜ ਕੌਰ, ਜਸਪਾਲ ਸਿੰਘ ਯੂਥ, ਕੁਲਦੀਪ ਸਿੰਘ ਪਹਿਲਵਾਨ, ਗੁਰਪ੍ਰੀਤ ਸਿੰਘ ਝਾਂਮਪੁਰ, ਸਵਰਨ ਸਿੰਘ ਫਾਟਕ ਮਾਜਰੀ, ਪਵਨਦੀਪ ਸਿੰਘ ਢੋਲੇਵਾਲ, ਜਗਜੀਤ ਸਿੰਘ ਸ਼ੂਸਕ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਵਲੋਂ ਧਾਰਮਿਕ ਮਾਸਿਕ ਪੱਤਿ੍ਕਾ 'ਗੋਵਿੰਦ ਪ੍ਰਕਾਸ਼' ਦਾ ਵਿਸ਼ੇਸ਼ ਅੰਕ ਸੰਗਤ ਅਰਪਣ <br... ਅਗਲੀ ਖ਼ਬਰ ਪਾਕਿ ਨੇ ਐੱਲ.ਓ.ਸੀ. 'ਤੇ ਸੁਰੱਖਿਆ ਨੂੰ ਹਾਈ ਅਲਰਟ 'ਤੇ ਰੱਖਿਆ <br/>
Ad Position 24