ਪਟਨਾ ਸਾਹਿਬ, 26 ਦਸੰਬਰ (ਅਜੀਤ ਬਿਊਰੋ)-ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਮਾਸਿਕ ਧਾਰਮਿਕ ਮੈਗਜ਼ੀਨ 'ਗੋਵਿੰਦ ਪ੍ਰਕਾਸ਼' ਦਾ ਵਿਸ਼ੇਸ਼ ਅੰਕ, ਜਿਸ ਵਿਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੇ ਗੌਰਵਮਈ ਇਤਿਹਾਸ 'ਤੇ ਆਧਾਰਿਤ ਅਤੇ ਸਮਰਪਿਤ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿਚ ਲੇਖ, ਕਵਿਤਾਵਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ, ਦਾ ਸੰਗਤ ਅਰਪਣ ਬੀਤੇ ਦਿਨੀਂ ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਵਲੋਂ ਆਪਣੀ ਤਖਤ ਸ੍ਰੀ ਪਟਨਾ ਸਾਹਿਬ ਫੇਰੀ ਦੌਰਾਨ ਕੀਤਾ ਗਿਆ | ਇਸ ਮੌਕੇ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਉਪ-ਪ੍ਰਧਾਨ ਲਖਵਿੰਦਰ ਸਿੰਘ, ਉਪ-ਪ੍ਰਧਾਨ ਗੁਰਵਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਹਿੰਦਰਪਾਲ ਸਿੰਘ ਢਿੱਲੋਂ, ਮੈਂਬਰ ਹਰਪਾਲ ਸਿੰਘ ਜੋਹਲ ਅਤੇ ਮੀਡੀਆ ਮੁਖੀ ਤੇ 'ਗੋਵਿੰਦ ਪ੍ਰਕਾਸ਼' ਮੈਗਜ਼ੀਨ ਦੇ ਸੰਪਾਦਕ ਸ. ਸੁਦੀਪ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |