08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਵਿਖੇ ਅਖੰਡ ਪਾਠ ਸਾਹਿਬ ਆਰੰਭ <br/>

Ad Position 21
No active advertisement
ਅਜੀਤ ਡੈਸਕ 27-12-2025
ਪਟਨਾ ਸਾਹਿਬ, 26 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ | ਇਸ ਦੌਰਾਨ ਹੈੱਡ ਗ੍ਰੰਥੀ ਗਿਆਨੀ ਅਰਜਨ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ | ਇਸ ਮੌਕੇ ਪਟਨਾ ਜ਼ਿਲ੍ਹਾ ਮੈਜਿਸਟ੍ਰੇਟ ਤਿਆਗ ਰਾਜਨ ਐਸ. ਐਮ. ਗੁ: ਸਾਹਿਬ ਵਿਖੇ ਨਤਮਸਤਕ ਹੋਏ ਅਤੇ ਲੰਗਰ ਛਕਿਆ ਉਪਰੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨਾਲ ਪ੍ਰਬੰਧਾਂ ਸੰਬੰਧੀ ਰਸਮੀ ਵਿਚਾਰ ਚਰਚਾ ਕਰਦਿਆਂ ਪ੍ਰਸ਼ਾਸਨ ਵਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ | ਇਸ ਦੌਰਾਨ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਜ਼ਿਲ੍ਹਾ ਮੈਜਿਸਟਰੇਟ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਵਿਧਾਇਕ ਸਰਵਨ ਸਿੰਘ ਧੁੰਨ, ਸੁਮੀਤ ਸਿੰਘ ਕਲਸੀ , ਬਾਬਾ ਗੁਰਵਿੰਦਰ ਸਿੰਘ, ਬਾਬਾ ਅਵਤਾਰ ਸਿੰਘ ਧੱਤਲ, ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਬਾਬਾ ਜੱਗਾ ਸਿੰਘ, ਬਾਬਾ ਸੋਹਨ ਸਿੰਘ , ਬਾਬਾ ਰਤਨ ਸਿੰਘ , ਐਡੋਕੇਟ ਮਨਜੀਤ ਸਿੰਘ ਛੀਨਾ, ਸੁਖਰਾਜ ਸਿੰਘ ਸੰਧੂ, ਰਾਮ ਸਿੰਘ ਭਿੰਡਰ , ਪਰਗਟ ਸਿੰਘ ਬਟਾਲਾ, ਪ੍ਰੋ: ਸਰਦਾਰਾ ਸਿੰਘ, ਹਰਮਨਪ੍ਰੀਤ ਸਿੰਘ, ਨਵਤੇਜ ਸਿੰਘ, ਸੰਦੀਪ ਸਿੰਘ ਭਿੰਡਰ, ਰਾਣਾ ਪਰਵਿੰਦਰ ਸਿੰਘ, ਦਿਲਬਾਗ ਸਿੰਘ ਚੱਬਾ, ਨਵਦੀਪ ਸਿੰਘ, ਰਾਜਦੀਪ ਸਿੰਘ, ਗੁਰਬੀਰ ਸਿੰਘ ਚੱਬਾ, ਸਰਬ ਭੁੱਲਰ, ਰਵੀਸ਼ੇਰ ਸਿੰਘ ਖ਼ਾਲਸਾ, ਬਾਬਾ ਲਸ਼ਕਰ ਸਿੰਘ, ਸੁਖਬੀਰ ਸਿੰਘ ਮਾਹਲ, ਬਾਬਾ ਪ੍ਰਦੀਪ ਸਿੰਘ , ਗਗਨਦੀਪ ਸਿੰਘ ਧਾਮੀ ਤੇ ਜੁਗਰਾਜ ਸਿੰਘ ਜਾਗੋ ਵੀ ਮÏਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ 'ਤਖ਼ਤ ਸੱਚਖੰਡ ਬੋਰਡ ਸ੍ਰੀ ਹਜ਼ੂਰ ਸਾਹਿਬ ਵਲੋਂ 2 ਦਿਨਾ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਸਮਾਗਮ <br/> ਅਗਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਵਲੋਂ ਧਾਰਮਿਕ ਮਾਸਿਕ ਪੱਤਿ੍ਕਾ 'ਗੋਵਿੰਦ ਪ੍ਰਕਾਸ਼' ਦਾ ਵਿਸ਼ੇਸ਼ ਅੰਕ ਸੰਗਤ ਅਰਪਣ <br...
Ad Position 24