08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਰਬਜੀਤ ਕੌਰ ਦੇ ਮਾਮਲੇ 'ਚ ਪਾਕਿ ਸਿੱਖ ਗੁਰਦੁਆਰਾ ਕਮੇਟੀ ਤੇ ਜਾਂਚ ਏਜੰਸੀਆਂ ਨੂੰ ਘੇਰਿਆ <br/>

Ad Position 21
No active advertisement
ਅਜੀਤ ਡੈਸਕ 27-12-2025
ਅੰਮਿ੍ਤਸਰ, 26 ਦਸੰਬਰ (ਸੁਰਿੰਦਰ ਕੋਛੜ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਨਾਲ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੀ ਸਰਬਜੀਤ ਕੌਰ ਵਲੋਂ ਜਥੇ 'ਚੋਂ ਫ਼ਰਾਰ ਹੋਣ ਦੇ ਮਾਮਲੇ ਨੂੰ ਲੈ ਅਜੇ ਤਕ ਪਾਕਿਸਤਾਨੀ ਪੁਲਿਸ ਜਾਂ ਸੁਰੱਖਿਆ ਤੇ ਜਾਂਚ ਏਜੰਸੀਆਂ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ 'ਤੇ ਲਹਿੰਦੇ ਪੰਜਾਬ ਦੇ ਸਾਬਕਾ ਐੱਮ. ਪੀ. ਏ. ਅਤੇ ਪਾਰਲੀਮਾਨੀ ਸਕੱਤਰ ਮਹਿੰਦਰਪਾਲ ਸਿੰਘ ਅਤੇ ਵਕੀਲ ਅਲੀ ਚੰਗੇਜ਼ੀ ਸੰਧੂ ਨੇ ਅਦਾਰਿਆਂ ਦੀ ਕਾਰਗੁਜ਼ਾਰੀ 'ਤੇ ਕਈ ਤਿੱਖੇ ਸਵਾਲ ਕੀਤੇ | ਵਕੀਲ ਚੰਗੇਜ਼ੀ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਲਾਹੌਰ ਹਾਈ ਕੋਰਟ ਵਿਚ ਦਾਇਰ ਸੰਵਿਧਾਨਕ ਪਟੀਸ਼ਨ ਤੋਂ ਬਾਅਦ ਅਦਾਲਤ ਨੇ ਗ੍ਰਹਿ ਮੰਤਰਾਲੇ, ਇਮੀਗ੍ਰੇਸ਼ਨ ਅਧਿਕਾਰੀਆਂ, ਸੰਘੀ ਜਾਂਚ ਏਜੰਸੀ ਐੱਫ. ਆਈ. ਏ. ਅਤੇ ਹੋਰ ਸੰਬੰਧਿਤ ਸੰਘੀ ਅਤੇ ਸੂਬਾਈ ਸੰਸਥਾਵਾਂ ਤੋਂ ਵਿਸਤਿ੍ਤ ਰਿਪੋਰਟਾਂ ਮੰਗੀਆਂ ਹਨ | ਇਸ ਮਾਮਲੇ 'ਚ ਕਾਨੂੰਨੀ ਕਾਰਵਾਈ ਲਈ ਐੱਫ. ਆਈ. ਏ. ਅਤੇ ਸ੍ਰੀ ਨਨਕਾਣਾ ਸਾਹਿਬ ਸਿਟੀ ਪੁਲਿਸ ਸਟੇਸ਼ਨ 'ਚ ਐੱਫ. ਆਈ. ਆਰ. ਦਰਜ ਕਰਨ ਲਈ ਵੀ ਦਰਖ਼ਾਸਤ ਦਿੱਤੀ ਗਈ ਸੀ, ਜਦਕਿ ਐੱਸ. ਐੱਚ. ਓ. ਅੱਲ੍ਹਾ ਵਾਸੇ ਦਾ ਕਹਿਣਾ ਹੈ ਕਿ ਇਸ ਬਾਰੇ ਕੋਈ ਰਿਪੋਰਟ ਦਰਜ ਨਹੀਂ ਕੀਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ 'ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ-ਨਾਲ ਸੰਬੰਧਿਤ ਸੰਘੀ ਅਤੇ ਸੂਬਾਈ ਸੰਸਥਾਵਾਂ ਦੀ ਲਾਪਰਵਾਹੀ ਸਪਸ਼ਟ ਤੌਰ 'ਤੇ ਸਾਹਮਣੇ ਆਈ ਹੈ | ਉਨ੍ਹਾਂ ਕਿਹਾ ਕਿ ਲਾਹੌਰ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਇਹ ਅਪੀਲ ਕੀਤੀ ਗਈ ਹੈ ਕਿ ਭਾਰਤੀ ਔਰਤ ਨੂੰ ਗਿ੍ਫ਼ਤਾਰ ਕਰਕੇ ਭਾਰਤ ਭੇਜਿਆ ਜਾਵੇ ਅਤੇ ਭਵਿੱਖ 'ਚ ਧਾਰਮਿਕ ਯਾਤਰਾ 'ਤੇ ਆਉਣ ਵਾਲੇ ਸ਼ਰਧਾਲੂਆਂ ਲਈ ਸਖ਼ਤ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਪ੍ਰਣਾਲੀ ਲਾਗੂ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੀ ਨਵੀਂ ਵਾਰਡਬੰਦੀ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਚੁੱਕੇ ਸਵਾਲ ਅਗਲੀ ਖ਼ਬਰ ਅੰਗਰੇਜ਼ੀ ਰਾਜ ਵੇਲੇ ਬਣੀ ਸੰਤ ਰਾਮ ਸਰਾਂ ਦੀ ਵਿਰਾਸਤੀ ਦਿੱਖ ਹੋਵੇ ਬਹਾਲ
Ad Position 24