07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪ੍ਰਵਾਸੀ ਮਜ਼ਦੂਰ ਨੇ ਆਪਣੇ ਮਾਲਕ ਨੂੰ ਮੌਤ ਦੇ ਘਾਟ ਉਤਾਰਿਆ <br/>

Ad Position 21
No active advertisement
ਅਜੀਤ ਡੈਸਕ 28-12-2025
ਫਗਵਾੜਾ, 27 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਨਜ਼ਦੀਕ ਪੈਂਦੇ ਪਿੰਡ ਮੰਡਾਲੀ 'ਚ ਖੇਤੀਬਾੜੀ ਦਾ ਕੰਮ ਕਰਨ ਲਈ ਰੱਖੇ ਇਕ ਪ੍ਰਵਾਸੀ ਮਜ਼ਦੂਰ ਵਲੋਂ ਕਥਿਤ ਤੌਰ 'ਤੇ ਗਾਲੀ-ਗਲੋਚ ਅਤੇ ਗੁੰਡਾਗਰਦੀ ਕਰਨ ਤੋਂ ਬਾਅਦ ਆਪਣੇ ਮਾਲਕ ਨਾਲ ਹੱਥੋਪਾਈ ਕੀਤੀ ਗਈ | ਇਸ ਘਟਨਾ ਦੌਰਾਨ ਮਾਲਕ ਜ਼ਖਮੀ ਹੋ ਗਿਆ, ਜਿਸ ਦੀ ਬਾਅਦ ਵਿਚ ਮੌਤ ਹੋ ਗਈ | ਮਿ੍ਤਕ ਦੀ ਪਤਨੀ ਪਲਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਦਵਿੰਦਰ ਸਿੰਘ ਨਾਲ ਘਰ ਵਿਚ ਰਹਿ ਰਹੇ ਪ੍ਰਵਾਸੀ ਮਜ਼ਦੂਰ ਨੇ ਪਹਿਲਾਂ ਗਾਲੀ-ਗਲੋਚ ਕੀਤੀ | ਜਦੋਂ ਉਨ੍ਹਾਂ ਦੇ ਪਤੀ ਨੇ ਉਸਨੂੰ ਰੋਕਿਆ ਤਾਂ ਮਜ਼ਦੂਰ ਨੇ ਗੁੱਸੇ ਵਿੱਚ ਆ ਕੇ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਸੇ ਅਣਪਛਾਤੀ ਚੀਜ਼ ਨਾਲ ਵਾਰ ਕਰ ਦਿੱਤਾ | ਇਸ ਤੋਂ ਬਾਅਦ ਦਵਿੰਦਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ | ਸਿਵਲ ਹਸਪਤਾਲ ਵਿਚ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਅਜੀਤ ਸਿੰਘ, ਵਾਸੀ ਪਿੰਡ ਮੰਡਾਲੀ ਨੂੰ ਹਸਪਤਾਲ ਲਿਆਂਦਾ ਗਿਆ ਸੀ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ | ਡਾਕਟਰਾਂ ਮੁਤਾਬਿਕ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ | ਪੁਲਿਸ ਵੱਲੋਂ ਸਾਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਵਿਖੇ ਪ੍ਰਮੇਸ਼ਰ ਦੁਆਰ ਚੈਰੀਟੇਬਲ ਟਰੱਸਟ ਨੇ ਕਰਵਾਇਆ 2 ਦਿਨਾਂ ਸ਼ਹੀਦੀ ਸਮਾਗਮ <br/> ਅਗਲੀ ਖ਼ਬਰ ਪੁਲਿਸ ਵਲੋਂ ਵਧੀਆ ਕੰਮ ਕਰਨ 'ਤੇ ਸ਼ਹਿਰ ਦੀਆਂ ਸੰਸਥਾਵਾਂ ਨੇ ਕੀਤਾ ਸਨਮਾਨ <br/>
Ad Position 24
No active advertisement