10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪੋਸਟ ਮੈਟਿ੍ਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ-ਡਾ. ਬਲਜੀਤ ਕੌਰ <br/>

Ad Position 21
No active advertisement
ਅਜੀਤ ਡੈਸਕ 28-12-2025
ਚੰਡੀਗੜ੍ਹ, 27 ਦਸੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਸੂਬੇ ਦੇ ਵੰਚਿਤ ਅਤੇ ਪਿੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿੱਖਿਆ ਰਾਹੀਂ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ | ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚਲ ਰਹੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਹੁਣ ਤੱਕ 4.77 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ, ਤਾਂ ਜੋ ਕੋਈ ਵੀ ਵਿਦਿਆਰਥੀ ਕੇਵਲ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ 2 ਲੱਖ 62 ਹਜ਼ਾਰ 373 ਵਿਦਿਆਰਥੀਆਂ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਅਰਜ਼ੀਆਂ ਦਿੱਤੀਆਂ ਗਈਆਂ ਹਨ, ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਸਰਕਾਰ ਦੀਆਂ ਸਿੱਖਿਆ ਕਲਿਆਣ ਯੋਜਨਾਵਾਂ ਵਿਦਿਆਰਥੀਆਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਰਹੀਆਂ ਹਨ | ਉਨ੍ਹਾਂ ਅੱਗੇ ਕਿਹਾ ਕਿ ਵਿੱਤੀ ਸਾਲ 2025-26 ਦੌਰਾਨ ਇਸ ਸਕੀਮ ਲਈ 245 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਸਿੱਖਿਆ ਪ੍ਰਤੀ ਇਸ ਸਰਕਾਰ ਦੀ ਗੰਭੀਰਤਾ, ਸੰਵੇਦਨਸ਼ੀਲਤਾ ਅਤੇ ਦੂਰਦਰਸ਼ੀ ਸੋਚ ਨੂੰ ਦਰਸਾਉਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣਾ ਸਿਟੀ ਰਾਏਕੋਟ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼-ਡਿਪਟੀ ਕਮਿਸ਼ਨਰ <br/>
Ad Position 24