14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਖ਼ੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਨਾਲ ਲਹਿੰਦੇ ਪੰਜਾਬ ਦੀ ਵਿਧਾਨ ਸਭਾ 'ਚ ਬਦਸਲੂਕੀ <br/>

Ad Position 21
No active advertisement
ਅਜੀਤ ਡੈਸਕ 28-12-2025
ਅੰਮਿ੍ਤਸਰ, 27 ਦਸੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਵਿਧਾਨ ਸਭਾ 'ਚ ਸੁਰੱਖਿਆ ਕਰਮਚਾਰੀਆਂ ਨੇ ਖ਼ੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਤੇ ਜੇਲ੍ਹ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਕਰੀਬੀ ਸੋਹੇਲ ਅਫ਼ਰੀਦੀ 'ਤੇ ਹਮਲਾ ਕੀਤਾ | ਉਨ੍ਹਾਂ ਦੇ ਪ੍ਰਤੀਨਿਧੀਆਂ ਨਾਲ ਵੀ ਬਦਸਲੂਕੀ ਕੀਤੀ ਗਈ | ਇਸ ਘਟਨਾ ਦੇ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਸਾਂਝੇ ਕੀਤੇ ਜਾ ਰਹੇ ਹਨ | ਵੀਡੀਓਜ਼ 'ਚ ਮੁੱਖ ਮੰਤਰੀ ਅਫ਼ਰੀਦੀ ਨੂੰ ਆਪਣੇ ਪ੍ਰਤੀਨਿਧੀਆਂ ਨਾਲ ਪੰਜਾਬ ਵਿਧਾਨ ਸਭਾ 'ਚ ਦਾਖਲ ਹੁੰਦੇ ਵਿਖਾਇਆ ਗਿਆ ਹੈ | ਸੁਰੱਖਿਆ ਕਰਮਚਾਰੀ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹਨ ਪਰ ਬਾਅਦ 'ਚ ਉਨ੍ਹਾਂ ਨਾਲ ਬਦਸਲੂਕੀ ਕੀਤੀ ਜਾਂਦੀ ਹੈ | ਇਸ ਤੋਂ ਬਾਅਦ ਮੁੱਖ ਮੰਤਰੀ ਅਫ਼ਰੀਦੀ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਕੋਈ ਵੀ ਲੋਕਤੰਤਰੀ ਸਰਕਾਰ ਇਸ ਤਰ੍ਹਾਂ ਨਹੀਂ ਕਰਦੀ; ਇਹ ਸ਼ੁੱਧ ਮਾਰਸ਼ਲ ਲਾਅ ਹੈ | ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ 'ਚ ਲੋਕਤੰਤਰ ਖ਼ਤਰੇ ਵਿਚ ਹੈ | ਉਨ੍ਹਾਂ ਨੇ ਮੀਡੀਆ ਨੂੰ ਦੱਸਿਆ ਕਿ ਲਾਹੌਰ 'ਚ ਉਨ੍ਹਾਂ ਦੇ ਵਰਕਰਾਂ ਨਾਲ ਬਦਸਲੂਕੀ ਅਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਲਹਿੰਦੇ ਪੰਜਾਬ 'ਚ ਇਕ ਨਕਲੀ ਸਰਕਾਰ ਹੈ, ਜੋ ਸਿਰਫ਼ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਨੂੰ ਡਰਾਉਣ ਅਤੇ ਧਮਕਾਉਣ 'ਚ ਲੱਗੀ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਪਿਛਲੇ 2 ਸਾਲਾਂ 'ਚ 5,000 ਡਾਕਟਰ ਤੇ 11,000 ਇੰਜੀਨੀਅਰਾਂ ਨੇ ਪਾਕਿ ਤੋਂ ਕੀਤੀ ਹਿਜਰਤ <br/> ਅਗਲੀ ਖ਼ਬਰ ਹਿਮਾਚਲ 'ਚ ਡਾਕਟਰਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ-ਸਿਹਤ ਸੇਵਾਵਾਂ ਪ੍ਰਭਾਵਿਤ <br/>
Ad Position 24