ਡੇਰਾ ਬਾਬਾ ਨਾਨਕ, 27 ਦਸੰਬਰ (ਹੀਰਾ ਸਿੰਘ ਮਾਂਗਟ)-'ਅਜੀਤ' ਉਪ ਦਫਤਰ ਬਟਾਲਾ ਦੀ ਟੀਮ ਵਲੋਂ ਕਲਾਨੌਰ ਨੇੜੇ ਸਰਹੱਦੀ ਪਿੰਡ ਸ਼ਕਰੀ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 150 ਬੋਰੀ ਯੂਰੀਆ ਖਾਦ ਵੰਡੀ ਗਈ | ਇਸ ਮੌਕੇ ਪਿੰਡ ਸ਼ਕਰੀ ਦੇ ਕਿਸਾਨ ਸ਼ਾਮ ਸਿੰਘ, ਅਵਤਾਰ ਸਿੰਘ ਤੇ ਭੁਪਿੰਦਰ ਸਿੰਘ ਆਦਿ ਨੇ ਕਿਹਾ ਕਿ ਅਸੀਂ ਅਦਾਰਾ 'ਅਜੀਤ' ਦਾ ਧੰਨਵਾਦ ਕਰਦੇ ਹਾਂ, ਜਿਨਾਂ ਵਲੋਂ ਇਕ ਵੱਡੀ ਸੋਚ ਰੱਖਦਿਆਂ ਕਿਸਾਨਾਂ ਦੀ ਬਾਂਹ ਫੜੀ ਹੈ | ਇਸ ਮੌਕੇ ਬਟਾਲਾ ਤੋਂ ਡਾ. ਕਾਹਲੋਂ, ਡੇਰਾ ਬਾਬਾ ਨਾਨਕ ਤੋਂ ਪੱਤਰਕਾਰ ਹੀਰਾ ਸਿੰਘ ਮਾਂਗਟ, ਫ਼ਤਹਿਗੜ੍ਹ ਚੂੜੀਆਂ ਤੋਂ ਪੱਤਰਕਾਰ ਅਵਤਾਰ ਸਿੰਘ ਰੰਧਾਵਾ, ਕੋਟਲੀ ਸੂਰਤ ਮੱਲੀ ਤੋਂ ਪੱਤਰਕਾਰ ਕੁਲਦੀਪ ਸਿੰਘ ਨਾਗਰਾ ਤੋਂ ਇਲਾਵਾ ਕਰਨੈਲ ਸਿੰਘ, ਬਲਜੀਤ ਸਿੰਘ, ਕੰਵਲਜੀਤ ਸਿੰਘ, ਮੋਹਨ ਮਸੀਹ, ਭੁਪਿੰਦਰ ਸਿੰਘ, ਇੰਦਰਜੀਤ ਸਿੰਘ, ਸੁੰਦਰ ਸਿੰਘ, ਸੁਰਜੀਤ ਸਿੰਘ, ਝਿਰਮਲ ਸਿੰਘ, ਜੋਗਾ ਸਿੰਘ, ਨਿਸ਼ਾਨ ਸਿੰਘ, ਸੁਰਜੀਤ ਸਿੰਘ, ਸਰਨਜੀਤ ਸਿੰਘ, ਪਲਵਿੰਦਰ ਸਿੰਘ, ਗੁਰਜੀਤ ਸਿੰਘ, ਗੁਰਦੇਵ ਸਿੰਘ, ਮੇਜਰ ਸਿੰਘ, ਦਿਲਬਾਗ ਸਿੰਘ, ਲਖਵਿੰਦਰ ਸਿੰਘ ਤੇ ਦਲਜੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ |