17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪਟਨਾ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ 'ਚ ਹੋਈ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸੰਪੂਰਨਤਾ <br/>

Ad Position 21
No active advertisement
ਅਜੀਤ ਡੈਸਕ 29-12-2025

ਪਟਨਾ ਸਾਹਿਬ ਤੋਂ ਸੁਰਿੰਦਰਪਾਲ ਸਿੰਘ ਵਰਪਾਲ ਦੀ ਵਿਸ਼ੇਸ਼ ਰਿਪੋਰਟ
ਪਟਨਾ ਸਾਹਿਬ, 28 ਦਸੰਬਰ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਸੰਪੂਰਨਤਾ ਹੋਈ | ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਵਿਖੇ ਰਵਾਇਤ ਮੁਤਾਬਕ ਤੜਕੇ ਪਹਿਲੇ ਪਹਿਰ 1 ਵਜੇ (ਅੰਮਿ੍ਤ ਵੇਲੇ) ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਭਾਈ ਜੋਗਿੰਦਰ ਸਿੰਘ ਦੇ ਜਥੇ ਵਲੋਂ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਸੰਖੇਪ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨੇ ਸੰਗਤੀ ਰੂਪ 'ਚ ਪਰੰਪਰਾ ਮੁਤਾਬਿਕ ਆਰਤੀ ਦਾ ਗਾਇਨ ਕੀਤਾ ਜਦਕਿ ਗਿਆਨੀ ਦਲੀਪ ਸਿੰਘ ਨੇ ਸਮੁੱਚੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸੰਪੂਰਨਤਾ ਦੀ ਅਰਦਾਸ ਕੀਤੀ | ਆਰਤੀ ਗਾਇਨ ਦੌਰਾਨ ਗੁਰੂ ਸਾਹਿਬ ਪ੍ਰਤੀ ਸ਼ਰਧਾ ਸਤਿਕਾਰ ਭੇਟ ਕਰਦਿਆਂ ਸੰਗਤ ਨੇ ਫੁੱਲਾਂ ਦੀ ਵਰਖਾ ਕੀਤੀ ਉਪਰੰਤ ਸਮਾਗਮ ਦੀ ਸਮਾਪਤੀ 'ਤੇ ਢੋਲ ਨਗਾਰੇ, ਬੈਂਡ ਦੀਆਂ ਮਨੋਹਰ ਸ਼ਬਦੀ ਧੁੰਨਾਂ, ਦੀਪਮਾਲਾ ਅਤੇ ਅਲੌਕਿਕ ਆਤਿਸ਼ਬਾਜੀ ਨੇ ਸੰਪੂਰਨਤਾ ਸਮਾਗਮ ਨੂੰ ਸ਼ਰਧਾਲੂਆ ਲਈ ਹੋਰ ਵੀ ਵਧੇਰੇ ਅਨੰਦਮਈ, ਪ੍ਰਭਾਵਸ਼ਾਲੀ ਅਤੇ ਯਾਦਗਾਰੀ ਬਣਾ ਦਿੱਤਾ | ਇਸ ਦੌਰਾਨ ਜਥੇਦਾਰ ਗਿਆਨੀ ਬਲਦੇਵ ਸਿੰਘ ਵਲੋਂ ਪੰਥਕ ਸਖਸ਼ੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਨ ਉਪਰੰਤ ਸੰਗਤ ਦਾ ਧੰਨਵਾਦ ਕੀਤਾ | ਇਸ ਤੋਂ ਪਹਿਲਾਂ ਦੀਵਾਨ ਹਾਲ 'ਚ ਕਰਵਾਏ ਗੁਰਮਤਿ ਸਮਾਗਮ ਦੌਰਾਨ ਭਾਈ ਗੁਰਇਕਬਾਲ ਸਿੰਘ, ਭਾਈ ਚਮਨਜੀਤ ਸਿੰਘ ਲਾਲ, ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸਮੇਤ ਅਨੇਕਾਂ ਰਾਗੀ ਜੱਥਿਆਂ ਨੇ ਸੰਗਤ ਨੂੰ ਕੀਰਤਨ ਨਾਲ ਨਿਹਾਲ ਕੀਤਾ | ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸਾਬਕਾ ਕੇਂਦਰੀ ਮੰਤਰੀ ਐਸ. ਐਸ. ਆਹਲੂਵਾਲੀਆ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵਿਡ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ ਭੁਰੀ ਵਾਲੇ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ ਮੁਖੀ ਸੰਪਰਦਾਇ ਦਲ ਬਾਬਾ ਬਿਧੀ ਚੰਦ, ਬਾਬਾ ਸਤਨਾਮ ਸਿੰਘ ਕਿਲ੍ਹਾ ਆਨੰਦਗੜ੍ਹ ਸ੍ਰੀ ਆਨੰਦਪੁਰ ਸਾਹਿਬ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਜਸਬੀਰ ਸਿੰਘ ਧਾਮ, ਜਨਰਲ ਸਕੱਤਰ ਇੰਦਰਜੀਤ ਸਿੰਘ, ਵਧੀਕ ਮੁੱਖ ਗ੍ਰੰਥੀ ਗਿਆਨੀ ਗੁਰਦਿਆਂ ਸਿੰਘ, ਲਖਵਿੰਦਰ ਸਿੰਘ, ਗੁਰਿੰਦਰ ਸਿੰਘ, ਮਾਸਟਰ ਇਕਬਾਲ ਸਿੰਘ ਵਰਪਾਲ, ਬਾਬਾ ਮਲਕੀਅਤ ਸਿੰਘ, ਬਲਦੇਵ ਸਿੰਘ ਗਿੱਲ ਸੂਬਾ ਪ੍ਰਧਾਨ, ਹਰਦੀਪ ਸਿੰਘ, ਗੁਰਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਹੱਦ ਪਾਰ ਕਰਕੇ ਪਾਕਿ ਪਹੁੰਚਿਆ ਸ਼ਰਨਦੀਪ ਸਿੰਘ ਪਨਾਹ ਮੰਗਣ ਦੀ ਕਰ ਰਿਹਾ ਕੋਸ਼ਿਸ਼ ਅਗਲੀ ਖ਼ਬਰ ਲਾਪਤਾ ਵਿਆਹੁਤਾ ਦੀ ਗਲ ਵੱਢ ਕੇ ਹੱਤਿਆ <br/>
Ad Position 24