ਫ਼ਤਹਿਗੜ੍ਹ ਸਾਹਿਬ, 28 ਦਸੰਬਰ (ਬਲਜਿੰਦਰ ਸਿੰਘ)-ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਗੁਰਦੁਆਰਾ ਬਿਬਾਨਗੜ੍ਹ ਛਾਉਣੀ ਬੁੱਢਾ ਦਲ ਤੋਂ ਮਹੱਲੇ ਦੀ ਆਰੰਭਤਾ ਹੋਈ | ਇਸ ਤੋਂ ਪਹਿਲਾਂ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਵਿਖੇ ਪਾਠਾਂ ਦੇ ਭੋਗ ਪਾਏ ਗਏ | ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਨੇ ਕੀਰਤਨ ਕੀਤਾ | ਇਸ ਮੌਕੇ ਬਾਬਾ ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਦਸਮ ਪਿਤਾ ਦੇ ਪਰਿਵਾਰ ਦੀ ਅਦੁੱਤੀ ਸ਼ਹਾਦਤ ਸੰਬੰਧੀ ਠਾਠਾਂ ਮਾਰਦੇ ਸੰਗਤਾਂ ਦੇ ਇਕੱਠ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਦਸਮ ਪਿਤਾ ਦੇ ਸਰਬੰਸਦਾਨ ਦੇ ਸੰਕਲਪ ਦੀ ਸੰਪੂਰਨਤਾ ਹੋਈ ਹੈ ਅਤੇ ਜਬਰ ਦੇ ਸਿਖਰ ਨੇ ਜ਼ੁਲਮੀ ਰਾਜ ਦੇ ਖ਼ਾਤਮੇ ਦਾ ਮੁੱਢ ਵੀ ਇਸ ਧਰਤੀ 'ਤੇ ਬੰਨਿ੍ਹਆ ਸੀ | ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਨਿਹੰਗ ਸਿੰਘਾਂ ਦਾ ਵਿਸ਼ਾਲ ਕਾਫ਼ਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਦਾ ਮਹੱਲਾ ਆਰੰਭ ਹੋ ਕੇ ਗੁਰਦੁਆਰਾ ਠੰਢਾ ਬੁਰਜ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਨਿਸ਼ਾਨ ਕਿਲ੍ਹਾ (ਥੇਹ) ਬਾਬਾ ਬੰਦਾ ਸਿੰਘ ਬਹਾਦਰ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਸ਼ਹੀਦ ਸਿੰਘਾਂ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਖੁੱਲੇ੍ਹ ਮੈਦਾਨ ਵਿਚ ਪੁੱਜਾ | ਮਹੱਲੇ ਵਿਚ ਨਿਹੰਗ ਸਿੰਘ ਫ਼ੌਜਾਂ ਸੁੰਦਰ ਦੁਮਾਲਿਆਂ 'ਤੇ ਚੱਕਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗ ਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਤੇ ਲੱਕ ਪਿੱਛੇ ਢਾਲਾਂ ਸਜਾਏ ਹੱਥਾਂ ਵਿਚ ਨੇਜ਼ੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦਿ੍ਸ਼ ਪੇਸ਼ ਕਰ ਰਹੇ ਸਨ | ਉਪਰੰਤ ਘੋੜ ਦੌੜਾਂ ਹੋਈਆਂ, ਇਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ 'ਤੇ ਖਲੋ੍ਹ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ | ਗੱਤਕੇ ਦੇ ਖੁੱਲੇ੍ਹ ਪ੍ਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗਤਕੇ ਦੇ ਜੌਹਰ ਵਿਖਾਏ | ਇਸ ਮੌਕੇ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ ਵਲੋਂ ਦਲ ਪੰਥ ਸਮੇਤ ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਗੁਰਮੇਲ ਸਿੰਘ ਕੈਨੇਡਾ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਗੁਰਨਾਮ ਸਿੰਘ ਖਾਪੜਖੇੜੀ, ਬਾਬਾ ਰਾਜਾ ਰਾਮ ਸਿੰਘ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਮੇਜਰ ਸਿੰਘ ਮੁਖੀ ਦਸ਼ਮੇਸ਼ ਤਰਨਾ ਦਲ, ਬਾਬਾ ਬਲਵਿੰਦਰ ਸਿੰਘ ਤਰਨਾਦਲ ਮਹਿਤਾ ਚੌਂਕ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਵੱਸਣ ਸਿੰਘ, ਬਾਬਾ ਬਘੇਲ ਸਿੰਘ, ਭਾਈ ਮਾਨ ਸਿੰਘ ਤਲਵੰਡੀ ਸਾਬੋ, ਬਾਬਾ ਗੁਰਸ਼ੇਰ ਸਿੰਘ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਬਾਬਾ ਪਿਆਰਾ ਸਿੰਘ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਰਣਜੋਧ ਸਿੰਘ, ਬਾਬਾ ਰਘੁਬੀਰ ਸਿੰਘ ਖਿਆਲਾ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਭਾਈ ਸੁਖਜੀਤ ਸਿੰਘ ਕਨ੍ਹਈਆ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੱਖੀਵਿੰਡ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਦਵਿੰਦਰ ਸਿੰਘ ਮੋਇਆ ਦੀ ਮੰਡੀ, ਬਾਬਾ ਖੜਕ ਸਿੰਘ ਲੁਧਿਆਣਾ, ਬਾਬਾ ਸ਼ੇਰ ਸਿੰਘ ਜੱਸੀ ਬਾਗ਼, ਬਾਬਾ ਬਲਦੇਵ ਸਿੰਘ ਪਟਿਆਲਾ, ਬਾਬਾ ਸੁਖਦੇਵ ਸਿੰਘ ਹਰਿਆਣਾ, ਬਾਬਾ ਸਤਨਾਮ ਸਿੰਘ ਖਡੂਰ ਸਾਹਿਬ ਬੁੱਢਾ ਦਲ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਇੰਦਰ ਸਿੰਘ ਘੋੜਿਆਂ ਵਾਲੇ, ਬਾਬਾ ਵਿਸ਼ਵ ਪ੍ਰਤਾਪ ਸਿੰਘ ਸਮਾਣਾ, ਬਾਬਾ ਜੋਗਾ ਸਿੰਘ ਹਨੂਮਾਨਗੜ੍ਹ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਗੁਰਵਿੰਦਰ ਸਿੰਘ ਚੌਂਤਾ ਵਾਲੇ, ਬਾਬਾ ਗੋਰਾ ਸਿੰਘ ਕੋਪਾਲਮੋਚਨ, ਬਾਬਾ ਚਰਨ ਸਿੰਘ ਬਿਬਾਨਗੜ੍ਹ, ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ, ਬਾਬਾ ਪਰਮਜੀਤ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ, ਪਰਮਜੀਤ ਸਿੰਘ ਬਾਜਵਾ ਮੈਨੇਜਰ, ਬਾਬਾ ਗਗਨਦੀਪ ਸਿੰਘ, ਬਾਬਾ ਮਹਿਤਾਬ ਸਿੰਘ, ਬਾਬਾ ਲੱਖਾ ਸਿੰਘ ਬਠਿੰਡਾ ਆਦਿ ਹਾਜ਼ਰ ਸਨ |
ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਨਿਹੰਗ ਸਿੰਘ ਦਲਾਂ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਮਹੱਲਾ ਸਜਾਇਆ <br/>
ਅਜੀਤ ਡੈਸਕ
29-12-2025