18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦੀ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ-ਮੋਹਿੰਦਰ ਭਗਤ

Ad Position 21
No active advertisement
ਅਜੀਤ ਡੈਸਕ 29-12-2025
ਚੰਡੀਗੜ੍ਹ, 28 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ | ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ (ਐਨ.ਐਚ.ਐਮ.) ਤਹਿਤ, ਕਿਸਾਨ ਨਵੇਂ ਬਾਗ ਲਗਾਉਣ ਦੇ ਨਾਲ-ਨਾਲ ਹੋਰ ਬਾਗਬਾਨੀ ਗਤੀਵਿਧੀਆਂ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਰਵਾਇਤੀ ਕਣਕ-ਝੋਨੇ ਦੇ ਚੱਕਰ 'ਤੇ ਨਿਰਭਰਤਾ ਘਟਾਉਣਾ, ਭੂਮੀਗਤ ਪਾਣੀ ਦੀ ਸੰਭਾਲ ਕਰਨਾ ਅਤੇ ਉੱਚ-ਮੁੱਲ ਵਾਲੀਆਂ ਫਸਲਾਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣਾ ਹੈ | ਇਸ ਸਬੰਧੀ ਅਰਜ਼ੀ ਪ੍ਰਕਿਰਿਆ ਬਾਰੇ ਦੱਸਦਿਆਂ, ਬਾਗਬਾਨੀ ਮੰਤਰੀ ਨੇ ਕਿਹਾ ਕਿ ਚਾਹਵਾਨ ਕਿਸਾਨ ਆਪਣੇ ਸਬੰਧਤ ਜ਼ਿਲ੍ਹਾ ਬਾਗਬਾਨੀ ਦਫਤਰਾਂ ਰਾਹੀਂ ਸਬਸਿਡੀ ਲਈ ਅਰਜ਼ੀ ਦੇ ਸਕਦੇ ਹਨ | ਕਿਸਾਨ ਵਿਭਾਗ ਦੇ ਫੀਲਡ ਸਟਾਫ ਤੋਂ ਵੀ ਮਾਰਗਦਰਸ਼ਨ ਲੈ ਸਕਦੇ ਹਨ, ਜੋ ਉਨ੍ਹਾਂ ਨੂੰ ਅਰਜ਼ੀ ਤਿਆਰ ਕਰਨ, ਯੋਗਤਾ ਸਬੰਧੀ ਸ਼ਰਤਾਂ ਪੂਰੀਆਂ ਕਰਨ ਦੇ ਨਾਲ ਨਾਲ ਹੋਰ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਬਿਜਲੀ ਕੁਨੈਕਸ਼ਨ ਪ੍ਰਕਿਰਿਆ ਸਰਲ-ਸੰਜੀਵ ਅਰੋੜਾ ਅਗਲੀ ਖ਼ਬਰ ਫਾਇਰਿੰਗ ਰੇਂਜ 'ਤੇ ਧਮਾਕੇ ਦÏਰਾਨ ਚਾਰ ਜਵਾਨ ਜ਼ਖ਼ਮੀ
Ad Position 24