18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਅÏਰਤਾਂ ਨੂੰ ਮੁਫ਼ਤ ਸਹਾਇਤਾ-ਡਾ. ਬਲਜੀਤ ਕੌਰ

Ad Position 21
No active advertisement
ਅਜੀਤ ਡੈਸਕ 29-12-2025

ਚੰਡੀਗੜ੍ਹ, 28 ਦਸੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਰਾਜ ਭਰ ਵਿਚ ਸਥਾਪਿਤ ਵਨ ਸਟਾਪ ਸੈਂਟਰਾਂ ਰਾਹੀਂ ਚਾਲੂ ਵਿੱਤੀ ਸਾਲ ਦੌਰਾਨ ਨਵੰਬਰ ਮਹੀਨੇ ਤੱਕ 5121 ਹਿੰਸਾ ਪੀੜਤ ਅÏਰਤਾਂ ਨੂੰ ਮੁਫ਼ਤ ਮੈਡੀਕਲ ਅਤੇ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ | ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਰ ਮਹਿਲਾ ਸਮਾਜ ਵਿਚ ਮਾਣ, ਇੱਜ਼ਤ ਅਤੇ ਸੁਰੱਖਿਅਤ ਜ਼ਿੰਦਗੀ ਬਤੀਤ ਕਰਨ ਯੋਗ ਹੋਵੇ | ਇਸ ਮਕਸਦ ਤਹਿਤ ਸਟਾਪ ਸੈਂਟਰਾਂ ਰਾਹੀਂ ਹਿੰਸਾ ਪੀੜਤ ਮਹਿਲਾਵਾਂ ਨੂੰ ਇੱਕ ਹੀ ਥਾਂ 'ਤੇ ਮੁਫ਼ਤ ਮੈਡੀਕਲ ਇਲਾਜ, ਕਾਨੂੰਨੀ ਸਹਾਇਤਾ, ਪੁਲਿਸ ਸਹਿਯੋਗ, ਕੌਂਸਲਿੰਗ ਅਤੇ ਅਸਥਾਈ ਰਿਹਾਇਸ਼ ਵਰਗੀਆਂ ਅਹਿਮ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਵਨ ਸਟਾਪ ਸੈਂਟਰਾਂ ਰਾਹੀਂ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਮਹਿਲਾ ਆਪਣੇ ਦਰਦ ਨਾਲ ਇੱਕਲੀ ਨਾ ਰਹੇ ਅਤੇ ਉਸ ਨੂੰ ਇਨਸਾਫ਼ ਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਪੂਰਾ ਹੱਕ ਮਿਲੇ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਨੇ ਸਪੱਸ਼ਟ ਕੀਤਾ ਹੈ ਕਿ 'ਜੀ ਰਾਮ ਜੀ' ਯੋਜਨਾ ਤਹਿਤ ਪੂਰਾ ਰੁਜ਼ਗਾਰ ਯਕੀਨੀ ਬਣਾਇਆ ਜਾਵੇਗਾ–ਜਾਖੜ <br/> ਅਗਲੀ ਖ਼ਬਰ ਪੰਜਾਬ ਨੇ ਸਾਲ 2025 ਦੌਰਾਨ ਸਿਹਤ ਸੰਭਾਲ 'ਚ ਨਵੀਆਂ ਉਚਾਈਆਂ ਛੂਹੀਆਂ- ਡਾ. ਬਲਬੀਰ ਸਿੰਘ <br/>
Ad Position 24