18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪਿਸ਼ਾਵਰ 'ਚ ਜੈਕਾਰਿਆਂ ਦੀ ਗੂੰਜ 'ਚ ਮਨਾਇਆ ਪ੍ਰਕਾਸ਼ ਪੁਰਬ

Ad Position 21
No active advertisement
ਗੁਰਦੁਆਰਾ ਸਾਹਿਬ ਅੰਦਰ ਕੀਤੀ ਗਈ ਸਜਾਵਟ | ਤਸਵੀਰ ਰਾਹੀਂ : ਸੁਰਿੰਦਰ ਕੋਛੜ<br/> ਗੁਰਦੁਆਰਾ ਭਾਈ ਜੋਗਾ ਸਿੰਘ 'ਚ ਪ੍ਰਕਾਸ਼ ਪੁਰਬ ਮੌਕੇ ਕੀਰਤਨ ਕਰਦੇ ਜਥੇ | ਤਸਵੀਰ ਰਾਹੀਂ : ਸੁਰਿੰਦਰ ਕੋਛੜ<br/> 29-12-2025

ਸ੍ਰੀ ਨਨਕਾਣਾ ਸਾਹਿਬ ਅਤੇ ਪਹਾੜੀ ਇਲਾਕਿਆਂ ਤੋਂ ਵੱਡੀ ਗਿਣਤੀ 'ਚ ਸੰਗਤ ਨੇ ਕੀਤੀ ਸ਼ਿਰਕਤ
ਅੰਮਿ੍ਤਸਰ, 28 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਦੇ ਮੁਹੱਲਾ ਜੋਗਣ ਸ਼ਾਹ ਵਿਚਲੇ ਗੁਰਦੁਆਰਾ ਭਾਈ ਜੋਗਾ ਸਿੰਘ 'ਚ ਪਿਸ਼ਾਵਰੀ ਸਿੰਘ ਸੇਵਾ ਸੁਸਾਇਟੀ ਵਲੋਂ ਪਿਸ਼ਾਵਰੀ ਸਿੱਖ ਸੰਗਤ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪਿਸ਼ਾਵਰ ਤੋਂ ਇਸ ਬਾਰੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਸ਼ਾਹਿਦ ਸ਼ਬੀਰ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਸ੍ਰੀ ਨਨਕਾਣਾ ਸਾਹਿਬ, ਹਸਨ ਅਬਦਾਲ, ਕੋਹਾਟ, ਸਵਾਤ, ਮਰਦਾਨ, ਪਿਸ਼ਾਵਰ ਅਤੇ ਪਹਾੜੀ ਇਲਾਕਿਆਂ ਤੋਂ ਵੱਡੀ ਗਿਣਤੀ 'ਚ ਸੰਗਤ ਨੇ ਸ਼ਿਰਕਤ ਕੀਤੀ | ਦੀਵਾਨ ਦੀ ਸਮਾਪਤੀ ਮੌਕੇ ਪ੍ਰਬੰਧਕਾਂ ਵਲੋਂ ਕੀਰਤਨੀ, ਢਾਡੀ ਤੇ ਰਾਗੀ ਜਥਿਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਓ ਭੇਟ ਕੀਤੇ ਗਏ | ਦੱਸਣਯੋਗ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਰੀ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਡੇਰਾ ਸਾਹਿਬ ਲਾਹੌਰ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ 5 ਜਨਵਰੀ 2026 ਨੂੰ ਮਨਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸੰਤ ਕਿਸ਼ਨ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ 'ਚ ਤਿੰਨ ਦਿਨਾ ਸਮਾਗਮ ਕੱਲ੍ਹ ਤੋਂ ਆਰੰਭ ਅਗਲੀ ਖ਼ਬਰ ਸ਼ਹੀਦੀ ਸਭਾ 'ਚ ਪੁੱਜੀਆਂ ਸੰਗਤਾਂ ਤੇ ਸਹਿਯੋਗ ਕਰਨ ਵਾਲੀਆਂ ਜਥੇਬੰਦੀਆਂ ਦਾ ਸ਼੍ਰੋਮਣੀ ਕਮੇਟੀ ਵਲੋਂ ਧੰਨਵਾਦ-ਧਾਮੀ
Ad Position 24