1 ਜਨਵਰੀ ਪਾਠ ਦੇ ਭੋਗ ਪੈਣ ਉਪਰੰਤ ਦੁਪਹਿਰ 2 ਵਜੇ ਤੱਕ ਦੀਵਾਨ ਸਜਾਏ ਜਾਣਗੇ
ਰਾੜਾ ਸਾਹਿਬ (ਖੰਨਾ), 28 ਦਸੰਬਰ (ਸੁਖਵੀਰ ਸਿੰਘ ਚਣਕੋਈਆਂ)-ਗੁ. ਕਰਮਸਰ ਰਾੜਾ ਸਾਹਿਬ ਦੇ ਸਿਰਜਤ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਗੁਰਭਰਾਤਾ ਅਸਥਾਨ ਦੇ ਦੂਸਰੇ ਮੁਖੀ ਸੱਚਖੰਡ ਵਾਸੀ ਸੰਤ ਕਿਸ਼ਨ ਸਿੰਘ ਰਾੜਾ ਸਾਹਿਬ ਵਾਲਿਆਂ ਦੀ 36ਵੀਂ ਬਰਸੀ ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ ਗੁ. ਰਾੜਾ ਸਾਹਿਬ ਵਿਖੇ ਮਨਾਈ ਜਾ ਰਹੀ ਹੈ | ਗੁ. ਰਾੜਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ ਅਤੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਸੰਤ ਕਿਸ਼ਨ ਸਿੰਘ ਦੀ ਯਾਦ 'ਚ 30 ਦਸੰਬਰ 2025 ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਉਪਰੰਤ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦੀਵਾਨ ਸਜਾਏ ਜਾਣਗੇ | ਜਦਕਿ 31 ਦਸੰਬਰ ਨੂੰ ਸਾਰਾ ਦਿਨ ਅਤੇ ਰਾਤ ਰੈਣ ਸਬਾਈ ਕੀਰਤਨ ਹੋਵੇਗਾ | ਉਨ੍ਹਾਂ ਦੱਸਿਆ ਕਿ 1 ਜਨਵਰੀ 2026 ਨੂੰ ਨਵੇਂ ਵਰੇ੍ਹ ਦੀ ਆਮਦ ਮੌਕੇ ਪਾਠ ਦੇ ਭੋਗ ਪੈਣ ਉਪਰੰਤ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਦੀਵਾਨ ਸਜਾਏ ਜਾਣਗੇ | ਇਸ ਮੌਕੇ ਗੁ. ਰਾੜਾ ਸਾਹਿਬ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ, ਕਥਾ ਵਾਚਕ ਬਾਬਾ ਅਮਰ ਸਿੰਘ, ਜਥੇਦਾਰ ਭਾਈ ਬਾਵਾ ਸਿੰਘ, ਗਿਆਨੀ ਅਜਵਿੰਦਰ ਸਿੰਘ, ਭਾਈ ਜਸਵੀਰ ਸਿੰਘ ਕੋਹਲੀ, ਭਾਈ ਗੁਰਨਾਮ ਸਿੰਘ ਅੜੈ੍ਹਚਾਂ, ਭਾਈ ਮਲਕੀਤ ਸਿੰਘ ਪਨੇਸਰ, ਪਿੰ੍ਰਸੀਪਲ ਡਾ. ਗੁਰਨਾਮ ਕੌਰ ਚੰਡੀਗੜ੍ਹ, ਐਡਵੋਕੇਟ ਭਵਪ੍ਰੀਤ ਸਿੰਘ ਮੰੁਡੀ, ਹਰਦੇਵ ਸਿੰਘ ਦੋਰਾਹਾ ਆਦਿ ਹਾਜ਼ਰ ਸਨ |
ਸੰਤ ਕਿਸ਼ਨ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ 'ਚ ਤਿੰਨ ਦਿਨਾ ਸਮਾਗਮ ਕੱਲ੍ਹ ਤੋਂ ਆਰੰਭ
ਅਜੀਤ ਡੈਸਕ
29-12-2025