ਆਲਮਗੀਰ (ਲੁਧਿਆਣਾ), 28 ਦਸੰਬਰ (ਜਰਨੈਲ ਸਿੰਘ ਪੱਟੀ)-ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਆਪਣੇ ਮੁਬਾਰਕ ਚਰਨ ਆਲਮਗੀਰ ਦੀ ਧਰਤੀ 'ਤੇ ਪਾਉਣ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾਂਦੇ ਸਾਲਾਨਾ ਜੋੜਮੇਲ (ਸਭਾ) ਦੇ ਆਰੰਭਲੇ ਦਿਨ ਸਜਾਏ ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਜ਼ਰੀ ਭਰ ਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਈ | ਐਡਵੋਕੇਟ ਧਾਮੀ ਦਾ ਇੱਥੇ ਪੁੱਜਣ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਸਟਾਫ ਸਮੇਤ ਸਵਾਗਤ ਕੀਤਾ | ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਵੱਲੋਂ ਆਰੰਭਤਾ ਦੀ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ | ਨਗਰ ਕੀਰਤਨ ਦੌਰਾਨ ਬੈਂਡ ਪਾਰਟੀਆਂ ਵਲੋਂ ਜਿੱਥੇ ਮਨੋਹਰ ਧੁਨਾਂ ਨਾਲ ਗੁਰੂ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ, ਉਥੇ ਹੀ ਕੀਰਤਨੀ ਜਥਿਆਂ ਨੇ ਗੁਰਬਾਣੀ ਗਾਇਨ ਕਰਕੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ | ਨਗਰ ਕੀਰਤਨ ਦੌਰਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਜਥੇ ਕੀਰਤਨੀ, ਰਾਗੀ ਢਾਡੀ ਜਥਿਆਂ ਤੋਂ ਇਲਾਵਾ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸੰਗਤਾਂ ਨੇ ਰਸਤੇ ਵਿਚ ਸਾਫ ਸਫਾਈ ਕਰਕੇ ਜੀਵਨ ਸਫਲਾ ਕੀਤਾ | ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰੂ ਘਰ ਆ ਕੇ ਸਮਾਪਤ ਹੋਇਆ | ਇਸ ਮੌਕੇ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਪਿ੍ਤਪਾਲ ਸਿੰਘ, ਜਥੇਦਾਰ ਹਰਪਾਲ ਸਿੰਘ ਜੱਲਾ, ਜਥੇਦਾਰ ਰਘਬੀਰ ਸਿੰਘ ਸਹਾਰਨਮਾਜਰਾ, ਜਗਜੀਤ ਸਿੰਘ ਤਲਵੰਡੀ, ਬੀਬੀ ਸੁਖਵਿੰਦਰ ਕੌਰ ਸੋਖੀ, ਬਲਦੇਵ ਸਿੰਘ ਨਾਭਾ (ਸਾਰੇ ਮੈਂਬਰ ਸ਼੍ਰੋਮਣੀ ਕਮੇਟੀ), ਮੀਤ ਮੈਨੇਜਰ ਭੁਪਿੰਦਰ ਸਿੰਘ ਜੋਸ਼ੀ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋ, ਐਡ. ਪ੍ਰੇਮ ਸਿੰਘ ਹਰਨਾਮਪੁਰਾ ਇੰਚਾਰਜ ਹਲਕਾ ਗਿੱਲ, ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖਾਲਸਾ, ਜਥੇਦਾਰ ਹਰਪਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰਸੇਵਾ ਆਲਮਗੀਰ, ਗੁਰਦੀਪ ਸਿੰਘ ਰਾਜੂ ਆਲਮਗੀਰ, ਤਲਵਿੰਦਰ ਸਿੰਘ ਮੁਲਤਾਨੀ, ਦਵਿੰਦਰ ਸਿੰਘ ਆਲਮਗੀਰ ਰੈਜੀਡੈਂਸੀ, ਸਾਬਕਾ ਚੇਅਰਮੈਨ ਮਲਕੀਤ ਸਿੰਘ ਰਾਣਾ, ਮਨਪ੍ਰੀਤ ਸਿੰਘ ਖੱਟੜਾ, ਅਮਨਦੀਪ ਸਿੰਘ, ਕਥਾਵਾਚਕ ਭਾਈ ਬਘੇਲ ਸਿੰਘ, ਸਾਬਕਾ ਸਰਪੰਚ ਸ਼ੁਭਇੰਦਰ ਸਿੰਘ ਡੈਵੀ ਜਸਪਾਲ ਬਾਂਗਰ, ਜਸਵੰਤ ਸਿੰਘ ਹਰਨਾਮਪਰਾ, ਸੁਖਵਿੰਦਰ ਸਿੰਘ ਬੈਂਸ ਸਾਬਕਾ ਸਰਪੰਚ, ਇੰਡਸਟਰੀਲਿਸਟ ਮਲਕੀਤ ਸਿੰਘ ਪਨੇਸਰ, ਵਿਕਰਮਜੀਤ ਸਿੰਘ ਵਿੱਕੀ ਸੋਹਲ, ਜਗਬੀਰ ਸਿੰਘ ਸੋਖੀ, ਡਾ. ਅਮਰੀਕ ਸਿੰਘ ਮਹਿਮੂਦਪੁਰਾ, ਮਲਕੀਤ ਸਿੰਘ ਆਲਮਗੀਰ ਸਾਬਕਾ ਬਲਾਕ ਸੰਮਤੀ ਮੈਂਬਰ, ਦਿਲਬਾਗ ਸਿੰਘ ਸਾਬਕਾ ਸਰਪੰਚ, ਪ੍ਰਗਟ ਸਿੰਘ ਗਰੇਵਾਲ ਆਲਮਗੀਰ, ਗੁਰਜੀਤ ਸਿੰਘ ਲਹਿਰਾ, ਭਾਗ ਸਿੰਘ ਸ਼ਰੀਹ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਆਲਮਗੀਰ ਤੋਂ ਨਗਰ ਕੀਰਤਨ ਸਜਾਇਆ
ਅਜੀਤ ਡੈਸਕ
29-12-2025