19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਗੁ: ਬਾਲ ਲੀਲ੍ਹਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਤਿਕਾਰ ਸਹਿਤ ਮਨਾਇਆ

Ad Position 21
No active advertisement
ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਸਮਾਗਮ ਦੌਰਾਨ ਬਾਬਾ ਮਹਿੰਦਰ ਸਿੰਘ ਦਿੱਲੀ ਵਾਲੇ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ ਅਤੇ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਵਾਲਿਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕਰਦੇ ਹੋਏ | ਤਸਵੀਰ : ਹਰਜੀਤ ਸਿੰਘ<br/> 29-12-2025

ਸਰਬੰਸ ਵਾਰ ਕੇ ਗੁਰੂ ਗੋਬਿੰਦ ਸਿੰਘ ਜੀ ਨੇ ਵਿਲੱਖਣ ਇਤਿਹਾਸ ਰਚਿਆ-ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ
ਪਟਨਾ ਸਾਹਿਬ, 28 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਤੇ ਬਾਬਾ ਗੁਰਵਿੰਦਰ ਸਿੰਘ ਦੇ ਪ੍ਰਬੰਧਾਂ ਅਧੀਨ ਗੁਰਦੁਆਰਾ ਬਾਲ ਲੀਲਾ ਮੈਣੀ ਸੰਗਤ ਵਿਖੇ ਸ਼ਰਧਾ ਤੇ ਭਾਵਨਾ ਸਹਿਤ ਮਨਾਇਆ ਗਿਆ | ਇਸ ਦੌਰਾਨ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਰਾਗੀ, ਢਾਡੀ ਜਥਿਆਂ ਤੇ ਵਿਦਵਾਨਾਂ ਨੇ ਸੰਗਤ ਨੂੰ ਕੀਰਤਨ ਅਤੇ ਗੁਰੂ ਜੱਸ ਸਰਵਣ ਕਰਵਾਇਆ | ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰਕੇ ਸਮਾਜ 'ਚ ਸਮਾਨਤਾ, ਧਾਰਮਿਕ ਆਜ਼ਾਦੀ ਅਤੇ ਨਿਡਰਤਾ ਦੀ ਭਾਵਨਾ ਪੈਦਾ ਕੀਤੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖ਼ੀ ਕਦਰਾਂ ਕੀਮਤਾਂ ਦੀ ਬਹਾਲੀ ਲਈ ਪੂਰਾ ਸਰਬੰਸ ਵਾਰ ਕੇ ਵਿਲੱਖਣ ਇਤਿਹਾਸ ਰਚਿਆ ਜੋ ਲੋਕਾਈ ਲਈ ਹਮੇਸ਼ਾਂ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ | ਇਸ ਦੌਰਾਨ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਸੰਤਾਂ ਮਹਾਂਪੁਰਸ਼ਾਂ, ਰਾਗੀ - ਢਾਡੀ ਜਥਿਆਂ 'ਤੇ ਵੱਖ-ਵੱਖ ਵੱਖ ਸ਼ਖਸ਼ੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ 'ਚ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਮਹਿੰਦਰ ਸਿੰਘ ਦਿੱਲੀ ਵਾਲੇ , ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਵਾਲੇ, ਬਾਬਾ ਅਮਰੀਕ ਸਿੰਘ, ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੁਮੀਤ ਸਿੰਘ ਕਲਸੀ, ਜਗਜੀਤ ਸਿੰਘ ਦਰਦੀ, ਤਖਤ ਸ੍ਰੀ ਹਰਿਮੰਦਰ ਦੀ ਪਟਨਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਦਲੀਪ ਸਿੰਘ, ਐਡੀ.ਹੈੱਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ, ਪੰਜ ਪਿਆਰੇ ਸਾਹਿਬਾਨ ਗਿਆਨੀ ਅਮਰਜੀਤ ਸਿੰਘ, ਗਿਆਨੀ ਪਰਸੂਰਾਮ ਸਿੰਘ, ਗਿਆਨੀ ਰੌਸ਼ਨ ਸਿੰਘ, ਗਿਆਨੀ ਜਸਵੰਤ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਗੁਰਵਿੰਦਰ ਸਿੰਘ ਪਟਨਾ ਸਾਹਿਬ, ਡੇਰਾ ਬਾਬਾ ਭੂਰੀ ਵਾਲੇ ਦੇ ਮੁੱਖ ਬੁਲਾਰੇ ਰਾਮ ਸਿੰਘ ਭਿੰਡਰ, ਬਾਬਾ ਸੋਹਨ ਸਿੰਘ, ਮਹੰਤ ਸ਼ਾਮ ਸੁੰਦਰ, ਮਹੰਤ ਚਮਕੌਰ ਸਿੰਘ ਲੋਹਗੜ੍ਹ, ਮਹੰਤ ਬਿਕਰਮਜੀਤ ਸਿੰਘ ਦਿੱਲੀ, ਮਹੰਤ ਰਾਮ ਸ਼ਰਨ ਮਥੁਰਾ, ਮਹੰਤ ਕੁਲਦੀਪ ਸਿੰਘ ਨੈਣੀਤਾਲ, ਮਹੰਤ ਆਸਾ ਸਿੰਘ, ਮਹੰਤ ਧਰਮਪਾਲ ਸਿੰਘ ਹਰਿਦੁਆਰ, ਤਖਤ ਸਾਹਿਬ ਦੇ ਬੁਲਾਰੇ ਸੁਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰਾਨ ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਭਿੱਟੇਵੱਡ ਤੇ ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਮਨਜੀਤ ਸਿੰਘ ਛੀਨਾ, ਸਾਬਕਾ ਤਹਿਸੀਲਦਾਰ ਸੁਖਰਾਜ ਸਿੰਘ ਸੰਧੂ , ਸੁਖ ਗਵਾਲੀਅਰ, ਬਾਬਾ ਸਾਧ, ਦਿਲਬਾਗ ਸਿੰਘ ਚੱਬਾ, ਪ੍ਰੋਫੈਸਰ ਸਰਦਾਰਾ ਸਿੰਘ, ਨਵਤੇਜ ਸਿੰਘ ਹੁੰਦਲ, ਪ੍ਰਗਟ ਸਿੰਘ ਬਟਾਲਾ, ਬਾਬਾ ਪ੍ਰੇਮ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ | ਇਸ ਤੋਂ ਪਹਿਲਾਂ ਗੁਰਦੁਆਰਾ ਬਾਲ ਲੀਲ੍ਹਾ ਦੇ ਹਜੂਰੀ ਰਾਗੀ ਭਾਈ ਰਾਜਵੀਰ ਸਿੰਘ, ਬੀਬੀ ਇੰਦਰਪ੍ਰੀਤ ਕੌਰ ਅਤੇ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਵਾਲਿਆਂ ਦੇ ਜੱਥੇ ਨੇ ਕੀਰਤਨ ਅਤੇ ਨਾਮਵਰ ਵਿਦਵਾਨ ਸ਼ਾਮ ਸੁੰਦਰ ਸ਼ਾਸਤਰੀ, ਗਿਆਨੀ ਦਿਲਜੀਤ ਸਿੰਘ , ਤਖਤ ਸਾਹਿਬ ਦੇ ਕਥਾ ਵਾਚਕ ਗਿਆਨੀ ਸੁਖਦੇਵ ਸਿੰਘ ਤੇ ਗਿਆਨੀ ਸਤਨਾਮ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ |

Ad Position 22
No active advertisement
ਪਿਛਲੀ ਖ਼ਬਰ ਗੁ: ਬਾਲ ਲੀਲ੍ਹਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਤਿਕਾਰ ਸਹਿਤ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਆਲਮਗੀਰ ਤੋਂ ਨਗਰ ਕੀਰਤਨ ਸਜਾਇਆ
Ad Position 24