03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸਰਹੱਦੀ ਖੇਤਰਾਂ ਦੇ ਕਾਲਜਾਂ ਦੀ ਮਜ਼ਬੂਤੀ ਲਈ ਯੂਨੀਵਰਸਿਟੀਆਂ ਅੱਗੇ ਆਉਣ-ਰਾਜਪਾਲ ਕਟਾਰੀਆ

Ad Position 21
No active advertisement
ਅਜੀਤ ਡੈਸਕ 29-12-2025

ਚੰਡੀਗੜ੍ਹ, 28 ਦਸੰਬਰ (ਅਜੀਤ ਬਿਊਰੋ)–ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਸਥਿਤ ਕਾਲਜਾਂ ਨੂੰ ਦਰਪੇਸ਼ ਅਕਾਦਮਿਕ, ਬੁਨਿਆਦੀ ਢਾਂਚੇ ਅਤੇ ਵਿਦਿਆਰਥੀ ਸਹਾਇਤਾ ਨਾਲ ਜੁੜੀਆਂ ਚੁਣੌਤੀਆਂ ਦੇ ਹੱਲ ਲਈ ਯੂਨੀਵਰਸਿਟੀਆਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ | ਇਹ ਵਿਚਾਰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਭਵਨ ਚੰਡੀਗੜ੍ਹ ਵਿਖੇ ਇਕ ਸੰਮੇਲਨ ਦੌਰਾਨ ਪ੍ਰਗਟ ਕੀਤੇ | ਸੰਮੇਲਨ 'ਚ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਅਤੇ ਸਰਹੱਦੀ ਜ਼ਿਲਿ੍ਹਆਂ 'ਚ ਸਥਿਤ ਕਾਲਜਾਂ ਦੇ ਪਿ੍ੰਸੀਪਲਾਂ ਨੇ ਹਿੱਸਾ ਲਿਆ | ਰਾਜਪਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਰਹੱਦੀ ਖੇਤਰਾਂ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੇਸ਼ ਨਿਰਮਾਣ ਅਤੇ ਸਮਾਜਿਕ ਵਿਕਾਸ 'ਚ ਅਹਿਮ ਯੋਗਦਾਨ ਪਾਉਂਦੀਆਂ ਹਨ | ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਕੁੜੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਗੁਣਵੱਤਾ ਭਰੀ ਸਿੱਖਿਆ ਰਾਹੀਂ ਕੁੜੀਆਂ ਨੂੰ ਸਸ਼ਕਤ ਬਣਾਉਣਾ ਸਮਾਜਿਕ ਤਰੱਕੀ ਅਤੇ ਲੰਬੇ ਸਮੇਂ ਦੀ ਖੇਤਰੀ ਸਥਿਰਤਾ ਲਈ ਬਹੁਤ ਜ਼ਰੂਰੀ ਹੈ | ਰਾਜਪਾਲ ਨੇ ਯੂਨੀਵਰਸਿਟੀਆਂ ਨੂੰ ਅਪੀਲ ਕੀਤੀ ਕਿ ਉਹ ਸਰਹੱਦੀ ਖੇਤਰਾਂ ਦੇ ਕਾਲਜਾਂ ਨੂੰ ਗੋਦ ਲੈ ਕੇ ਉਨ੍ਹਾਂ ਦੀ ਅਕਾਦਮਿਕ ਉੱਨਤੀ, ਫੈਕਲਟੀ ਵਿਕਾਸ, ਡਿਜੀਟਲ ਲਰਨਿੰਗ ਅਤੇ ਆਧੁਨਿਕ ਕੋਰਸਾਂ ਨਾਲ ਜੋੜਨ ਲਈ ਮਾਰਗ ਦਰਸ਼ਨ ਪ੍ਰਦਾਨ ਕਰਨ | ਸੰਮੇਲਨ ਦੀ ਸ਼ੁਰੂਆਤ ਪ੍ਰੋਫ਼ੈਸਰ ਜਸਪਾਲ ਸੰਧੂ, ਉਪ ਕੁਲਪਤੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.), ਜਲੰਧਰ ਵਲੋਂ ਪ੍ਰਸਤਾਵਨਾ ਅਤੇ ਸੰਦਰਭ ਸੈਟਿੰਗ ਨਾਲ ਹੋਈ | ਇਸ ਮੌਕੇ ਪ੍ਰੋਫ਼ੈਸਰ ਅਸ਼ਵਨੀ ਭੱਲਾ, ਸਾਬਕਾ ਡਿਪਟੀ ਡਾਇਰੈਕਟਰ, ਉੱਚ ਸਿੱਖਿਆ ਪੰਜਾਬ, ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀ ਜੁਆਇੰਟ ਸਕੱਤਰ ਡਾ. ਸੁਨੀਤਾ ਸਿਵਾਚ, ਆਈ.ਆਈ.ਟੀ. ਰੁੜਕੀ ਦੇ ਸਲਾਹਕਾਰ ਅਤੇ ਵਿਸ਼ੇਸ਼ ਵਿਜ਼ਟਿੰਗ ਪ੍ਰੋਫੈਸਰ ਡਾ. ਅਖਿਲੇਸ਼ ਗੁਪਤਾ, ਪ੍ਰੋਫੈਸਰ ਅਸ਼ਵਨੀ ਭੱਲਾ ਵਲੋਂ ਵੀ ਵਿਚਾਰ ਰੱਖੇ ਗਏ |

Ad Position 22
No active advertisement
ਪਿਛਲੀ ਖ਼ਬਰ ਧੁੰਦ ਕਾਰਨ ਕਈ ਥਾਵਾਂ 'ਤੇ ਵਾਪਰੇ ਹਾਦਸੇ, ਇਕ ਦੀ ਮੌਤ ਅਗਲੀ ਖ਼ਬਰ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀ <br/>
Ad Position 24