28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸੌਂਦ ਵਲੋਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ <br/>

Ad Position 21
No active advertisement
ਅਜੀਤ ਡੈਸਕ 30-12-2025

ਚੰਡੀਗੜ੍ਹ, 29 ਦਸੰਬਰ (ਅਜੀਤ ਬਿਊਰੋ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਕਾਸ ਭਵਨ ਐਸ.ਏ.ਐਸ. ਨਗਰ ਵਿਖੇ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੰਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਸਮੁੱਚੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਇਸ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਨਿਰਮਾਣ ਅਧੀਨ 3100 ਮਾਡਲ ਖੇਡ ਮੈਦਾਨਾਂ ਅਤੇ ਨਿਰਮਾਣ ਅਧੀਨ 500 ਪੰਚਾਇਤ ਘਰਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਨਿਰਮਾਣ ਅਧੀਨ 1100 ਆਂਗਣਵਾੜੀ ਕੇਂਦਰਾਂ ਦੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ | ਮੀਟਿੰਗ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ, ਜੁਆਇੰਟ ਵਿਕਾਸ ਕਮਿਸ਼ਨਰ ਸ਼ੇਨਾ ਅਗਰਵਾਲ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਮੁੱਖ ਇੰਜੀਨੀਅਰ ਕਰਨਪਾਲ ਸਿੰਘ ਚਾਹਲ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੰਘਣੀ ਧੁੰਦ ਕਰਕੇ ਰੇਲਾਂ ਦੀ ਰਫ਼ਤਾਰ ਮੱਧਮ ਪੈਣ ਦਾ ਸਿਲਸਿਲਾ ਜਾਰੀ <br/> ਅਗਲੀ ਖ਼ਬਰ ਪੰਜਾਬ ਕਾਂਗਰਸ ਸਹਿ ਇੰਚਾਰਜ ਹੀਨਾ ਕਾਵਰੇ ਵਲੋਂ ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰਨੀ ਦੀ ਪਲੇਠੀ ਮੀਟਿੰਗ <br/>
Ad Position 24