28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ-ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਦਨ 'ਚ ਕੀਤੀ ਜਾਵੇਗੀ ਸ਼ਰਧਾਂਜਲੀ ਭੇਟ <br/>

Ad Position 21
No active advertisement
ਅਜੀਤ ਡੈਸਕ 30-12-2025

ਚੰਡੀਗੜ੍ਹ, 29 ਦਸੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਵਲੋਂ ਮਗਨਰੇਗਾ ਦਾ ਨਾਂਅ ਬਦਲੇ ਜਾਣ ਅਤੇ ਯੋਜਨਾ ਦੇ ਬੁਨਿਆਦੀ ਢਾਂਚੇ 'ਚ ਤਬਦੀਲੀ ਕੀਤੇ ਜਾਣ ਵਿਰੁੱਧ ਸੱਦਿਆ ਗਿਆ ਪੰਜਾਬ ਵਿਧਾਨ ਸਭਾ ਦਾ ਇਕ ਦਿਨਾ ਵਿਸ਼ੇਸ਼ ਇਜਲਾਸ 30 ਦਸੰਬਰ ਨੂੰ ਹੋ ਰਿਹਾ ਹੈ | ਇਸ ਵਿਸ਼ੇਸ਼ ਇਜਲਾਸ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਨੂੰ ਸਦਨ ਵਿਚ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ | ਇਜਲਾਸ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ ਅਤੇ ਇਸ ਦੌਰਾਨ ਪਿਛਲੇ ਸਮੇਂ ਦੌਰਾਨ ਵਿੱਛੜੀਆਂ ਸ਼ਖ਼ਸੀਅਤਾਂ ਨੂੰ ਵੀ ਸ਼ਰਧਾਂਜਲੀਆਂ ਦਿੱਤੀ ਜਾਵੇਗੀ | ਇਜਲਾਸ ਨੂੰ ਲੈ ਕੇ ਜਿੱਥੇ ਵਿਰੋਧੀ ਧਿਰਾਂ ਕਾਂਗਰਸ ਅਤੇ ਹੋਰ ਪਾਰਟੀਆਂ ਦੇ ਵਿਧਾਇਕਾਂ ਵਲੋਂ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਗਈ ਹੈ ਉਥੇ ਸਰਕਾਰ ਵਲੋਂ ਵਿਧਾਨ ਸਭਾ 'ਚ ਕੇਂਦਰ ਵਲੋਂ ਮਗਨਰੇਗਾ ਯੋਜਨਾ ਦੇ ਬੁਨਿਆਦੀ ਢਾਂਚੇ 'ਚ ਕੀਤੇ ਬਦਲਾਅ ਵਿਰੁੱਧ ਮਤਾ ਲਿਆਂਦਾ ਜਾਵੇਗਾ | ਇਸ ਸਬੰਧੀ ਫੈਸਲਾ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ ਸੀ | ਇਜਲਾਸ ਦੌਰਾਨ ਮਗਨਰੇਗਾ 'ਚ ਸੋਧਾਂ ਅਤੇ ਉਸ ਦਾ ਗਰੀਬ ਤੇ ਮਜ਼ਦੂਰ ਵਰਗ ਉੱਪਰ ਪੈਣ ਵਾਲੇ ਅਸਰਾਂ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ | ਉਧਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਵਿਸ਼ੇਸ਼ ਇਜਲਾਸ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖੀ ਗਈ ਹੈ | ਉਨ੍ਹਾਂ ਚਿੱਠੀ 'ਚ ਕਿਹਾ ਕਿ ਅਜਿਹੇ ਵਿਸ਼ੇਸ਼ ਇਜਲਾਸਾਂ ਦੇ ਨਾਲ ਵਿਧਾਨ ਸਭਾ ਖੋਖਲੀ ਹੋ ਰਹੀ ਹੈ ਅਤੇ ਇਕ ਪੀ.ਆਰ ਪਲੇਟਫਾਰਮ ਬਣ ਕੇ ਰਹਿ ਗਈ ਹੈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਨਿਯਮਿਤ ਇਜਲਾਸ ਫਿਰ ਤੋਂ ਸ਼ੁਰੂ ਕੀਤੇ ਜਾਣੇ ਚਾਹੀਦੇ ਹਨ ਕਿਉਂਕਿ ਹਰ ਸਾਲ ਘੱਟੋ ਘੱਟ ਚਾਰ ਬੈਠਕਾਂ ਹੋਣੀਆਂ ਲਾਜ਼ਮੀ ਹਨ ਤਾਂ ਜੋ ਵਿਧਾਨ ਸਭਾ ਦੀ ਸੰਵਿਧਾਨਿਕ ਗਰਿਮਾ ਨੂੰ ਸੁਰੱਖਿਅਤ ਰੱਖਿਆ ਜਾ ਸਕੇ | ਉਨ੍ਹਾਂ ਕਿਹਾ ਕਿ ਲੋਕਤੰਤਰ ਸਿਰਫ ਨਾਅਰਿਆਂ ਤੇ ਦਿਖਾਵੇ ਨਾਲ ਨਹੀਂ ਚੱਲਦਾ | ਉਨ੍ਹਾਂ ਲਿਖਿਆ ਕਿ ਵਿਧਾਨ ਸਭਾ ਵਿਚ ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਜਵਾਬਦੇਹੀ ਦੇ ਸੰਵਿਧਾਨਕ ਮਾਧਿਅਮ ਹਨ ਨਾ ਕਿ ਇਸ ਪ੍ਰਕਿਰਿਆ ਨਾਲ ਜੁੜੀ ਹੋਈ ਕੋਈ ਰੁਕਾਵਟ ਜਿਨ੍ਹਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਦਨ ਦੀਆਂ ਬੈਠਕਾਂ ਵਿਚ ਇਸ ਤਰ੍ਹਾਂ ਕਟੌਤੀ ਨਿਗਰਾਨੀ ਅਤੇ ਜਾਂਚ ਨੂੰ ਕਮਜ਼ੋਰ ਤਾਂ ਕਰਦੀ ਹੈ ਤੇ ਜਨਤਾ ਦੀਆਂ ਸ਼ਿਕਾਇਤਾਂ ਜਿਨ੍ਹਾਂ ਨੂੰ ਹਲਕਿਆਂ ਦੇ ਨੁਮਾਇੰਦਿਆਂ ਵਲੋਂ ਸਦਨ 'ਚ ਰੱਖਿਆ ਜਾਣਾ ਹੁੰਦਾ ਹੈ ਉਹ ਵੀ ਦੱਬ ਜਾਂਦੀਆਂ ਹਨ |
'ਆਪ' ਸਰਕਾਰ ਆਪਣੀਆਂ ਨਾਕਾਮੀਆਂ, ਨਸ਼ੇ ਅਤੇ ਵਿਗੜੀ ਕਾਨੂੰਨ ਵਿਵਸਥਾ 'ਤੇ ਵੀ ਕਰੇ ਚਰਚਾ - ਜਾਖੜ
ਇਸ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਜੇ ਸਰਕਾਰ ਨੇ ਇਜਲਾਸ ਤਾਂ ਸੱਦਿਆ ਹੀ ਹੈ ਪਰ ਚੰਗਾ ਹੋਵੇਗਾ ਕਿ ਸਰਕਾਰ ਆਪਣੀਆਂ ਨਾਕਾਮੀਆਂ, ਪੰਜਾਬ ਵਿਚ ਫੈਲੇ ਨਸ਼ਿਆਂ ਦੇ ਮੱਕੜ ਜਾਲ ਅਤੇ ਵਿਗੜੀ ਹੋਈ ਕਾਨੂੰਨ ਵਿਵਸਥਾ ਦੇ ਇਲਾਵਾ ਲੋਕਾਂ ਨਾਲ ਨਾ ਪੂਰੇ ਹੋਣ ਵਾਲੇ ਵਾਅਦਿਆਂ ਉੱਤੇ ਵੀ ਚਰਚਾ ਕਰੇ |

Ad Position 22
No active advertisement
ਪਿਛਲੀ ਖ਼ਬਰ ਸਿੱਖ ਜਗਤ ਤੇ ਸਿੱਖ ਸੰਸਥਾਵਾਂ ਲਈ ਚੁਣੌਤੀਆਂ ਤੇ ਉਥਲ-ਪੁਥਲ ਵਾਲਾ ਰਿਹਾ '2025 ਦਾ ਵਰ੍ਹਾ' <br/> ਅਗਲੀ ਖ਼ਬਰ ਦੋਸਤ ਨਾਲ ਮਿਲ ਕੇ ਦੋਸਤ ਦਾ ਕਤਲ-ਇਕ ਕਾਬੂ <br/>
Ad Position 24