27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਖੰਨਾ ਨੇ ਰੂਸ 'ਚ ਮਾਰੇ ਗਏ ਤੇ ਲਾਪਤਾ ਹੋਏ ਭਾਰਤੀ ਨਾਗਰਿਕਾਂ ਦਾ ਮਾਮਲਾ ਵਿਦੇਸ਼ ਮੰਤਰਾਲੇ ਕੋਲ ਉਠਾਇਆ

Ad Position 21
No active advertisement
ਅਜੀਤ ਡੈਸਕ 30-12-2025

ਹੁਸ਼ਿਆਰਪੁਰ, 29 ਦਸੰਬਰ (ਹਰਪ੍ਰੀਤ ਕੌਰ)-ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਰੂਸ ਵਿਖੇ ਮਾਰੇ ਗਏ ਅਤੇ ਲਾਪਤਾ ਹੋਏ ਭਾਰਤੀ ਨਾਗਰਿਕਾਂ ਦਾ ਮਾਮਲਾ ਵਿਦੇਸ਼ ਮੰਤਰਾਲੇ ਕੋਲ ਉਠਾਉਂਦਿਆਂ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਲਾਪਤਾ ਵਿਅਕਤੀਆਂ ਦੀ ਭਾਲ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦੀ ਮੰਗ ਕੀਤੀ ਹੈ | ਖੰਨਾ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਲਿਖੇ ਪੱਤਰ ਰਾਹੀਂ ਦੱਸਿਆ ਕਿ ਪੰਜਾਬ ਸਮੇਤ ਹੋਰਨਾਂ ਰਾਜਾਂ ਤੋਂ ਨੌਜਵਾਨ ਰੁਜ਼ਗਾਰ ਲਈ ਰੂਸ ਗਏ ਸਨ, ਜਿਨ੍ਹਾਂ ਨੂੰ ਰੂਸੀ ਫ਼ੌਜ ਵਿਚ ਭਰਤੀ ਕਰ ਲਿਆ ਗਿਆ | ਇਨ੍ਹਾਂ ਵਿਚੋਂ ਕਈ ਨੌਜਵਾਨਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ ਅਤੇ ਕਈ ਲਾਪਤਾ ਹਨ | ਖੰਨਾ ਨੇ ਵਿਦੇਸ਼ ਮੰਤਰੀ ਤੋਂ ਮੰਗ ਕੀਤੀ ਕਿ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੂਸ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ ਅਤੇ ਲਾਪਤਾ ਨੌਜਵਾਨਾਂ ਦੀ ਭਾਲ ਕਰਵਾ ਕੇ ਸੁਰੱਖਿਅਤ ਭਾਰਤ ਵਾਪਸੀ ਕਰਵਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦਾ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਬਰਖ਼ਾਸਤਗੀ 'ਚ ਦਖ਼ਲ ਤੋਂ ਇਨਕਾਰ <br/> ਅਗਲੀ ਖ਼ਬਰ ਸਨੌਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ <br/>
Ad Position 24