26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸਾਬਕਾ ਆਈ. ਐੱਸ. ਆਈ. ਮੁਖੀ ਵਲੋਂ ਦੋਸ਼ੀ ਠਹਿਰਾਏ ਜਾਣ ਵਿਰੁੱਧ ਅਪੀਲ ਦਾਇਰ

Ad Position 21
No active advertisement
ਅਜੀਤ ਡੈਸਕ 30-12-2025

ਅੰਮ੍ਰਿਤਸਰ, 29 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. (ਇੰਟਰ-ਸਰਵਿਸਿਜ਼ ਇੰਟੈਲੀਜੈਂਸ) ਦੇ ਸਾਬਕਾ ਮੁਖੀ ਲੈਫ਼ਟੀਨੈਂਟ ਜਨਰਲ ਫ਼ੈਜ਼ ਹਮੀਦ ਦੇ ਵਕੀਲ ਮੀਆਂ ਅਲੀ ਅਸ਼ਫ਼ਾਕ ਨੇ ਪੁਸ਼ਟੀ ਕੀਤੀ ਹੈ ਕਿ ਫ਼ੌਜੀ ਅਦਾਲਤ ਵਲੋਂ ਸੁਣਾਈ ਗਈ ਸਜ਼ਾ ਵਿਰੁੱਧ ਅਪੀਲ ਦਾਇਰ ਕੀਤੀ ਗਈ ਹੈ। ਹਾਲਾਂਕਿ, ਉਨ੍ਹਾਂ ਨੇ ਅਪੀਲ ਬਾਰੇ ਵਧੇਰੇ ਜਾਣਕਾਰੀ ਸਾਂਝੀ ਨਹੀਂ ਕੀਤੀ। ਦੱਸਣਯੋਗ ਹੈ ਕਿ 12 ਅਗਸਤ 2024 ਨੂੰ ਸਾਬਕਾ ਲੈਫ਼ਟੀਨੈਂਟ ਜਨਰਲ ਫ਼ੈਜ਼ ਵਿਰੁੱਧ ਕੋਰਟ ਮਾਰਸ਼ਲ ਦੀ ਕਾਰਵਾਈ ਸ਼ੁਰੂ ਕੀਤੀ ਗਈ ਅਤੇ ਕੁੱਲ 15 ਮਹੀਨੇ ਤੱਕ ਮੁਕੱਦਮਾ ਚੱਲਿਆ। ਫ਼ੈਜ਼ ਹਮੀਦ ਨੂੰ ਦੇਸ਼ ਦੀ ਸੁਰੱਖਿਆ ਅਤੇ ਹਿਤਾਂ ਲਈ ਨੁਕਸਾਨਦੇਹ ਰਾਜਨੀਤਿਕ ਗਤੀਵਿਧੀਆਂ 'ਚ ਸ਼ਮੂਲੀਅਤ, ਸਰਕਾਰੀ ਗੁਪਤ ਕਾਨੂੰਨ ਦੀ ਉਲੰਘਣਾ (ਖ਼ੁਫ਼ੀਆ ਜਾਣਕਾਰੀ ਲੀਕ ਕਰਨਾ), ਸ਼ਕਤੀ ਅਤੇ ਸਰਕਾਰੀ ਸਰੋਤਾਂ ਦੀ ਦੁਰਵਰਤੋਂ ਅਤੇ ਗਲਤ ਤਰੀਕੇ ਨਾਲ ਦੂਜਿਆਂ ਨੂੰ ਨੁਕਸਾਨ ਪਹੁੰਚਾਉਣਾ ਕੁੱਲ 4 ਮਾਮਲਿਆਂ 'ਚ ਦੋਸ਼ੀ ਪਾਇਆ ਗਿਆ ਅਤੇ ਅੱਜ ਫ਼ੌਜੀ ਅਦਾਲਤ ਨੇ ਉਨ੍ਹਾਂ ਨੂੰ 14 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਆਰਮੀ ਐਕਟ ਦੀ ਧਾਰਾ 133-ਬੀ ਦੇ ਅਨੁਸਾਰ ਹਮੀਦ ਦੀ ਅਪੀਲ ਦੀ ਇਕ ਮੇਜਰ ਜਨਰਲ ਜਾਂ ਫ਼ੌਜ ਮੁਖੀ ਦੁਆਰਾ ਨਿਰਧਾਰਿਤ ਕੀਤੇ ਉੱਚ ਅਧਿਕਾਰੀ ਦੁਆਰਾ ਸਮੀਖਿਆ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਗਲੀ ਖ਼ਬਰ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਨੇ ਕੱਢਿਆ ਮੋਟਰਸਾਈਕਲ ਮਾਰਚ <br/>
Ad Position 24