ਚੰਡੀਗੜ੍ਹ, 30 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ 2025 ਦਾ ਸਾਲ ਸੂਬੇ ਵਿਚ ਸਿੰਚਾਈ ਸਹੂਲਤਾਂ ਦੇ ਵਿਸਥਾਰ ਅਤੇ ਪਾਣੀ ਪ੍ਰਬੰਧਨ ਸੰਬੰਧੀ ਨਿਰਣਾਇਕ ਦੌਰ ਰਿਹਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੌਜੂਦਾ ਅਤੇ ਭਵਿੱਖੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੂਬੇ ਦੇ ਦੂਰ-ਦੁਰਾਡੇ ਦੇ ਖੇਤਰਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਸਣੇ ਅਤੇ ਭੂਮੀਗਤ ਪਾਣੀ ਦੇ ਪੱਧਰ ਵਿਚ ਵਾਧਾ ਕਰਨ 'ਤੇ ਕੇਂਦਿ੍ਤ ਕਿਸਾਨ-ਪੱਖੀ ਪਹੁੰਚ ਅਪਣਾਈ ਗਈ | ਰਿਕਾਰਡ ਵਿੱਤੀ ਖ਼ਰਚਿਆਂ ਅਤੇ ਲੰਬੇ ਸਮੇਂ ਤੋਂ ਅਣਗੌਲੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਜਲ ਸਰੋਤ ਵਿਭਾਗ ਵਲੋਂ ਸੂਬੇ ਦੇ ਸਾਰੇ ਖੇਤਰਾਂ ਵਿਚ ਖ਼ਾਸ ਕਰਕੇ ਸੋਕਾ ਪ੍ਰਭਾਵਿਤ ਅਤੇ ਸੇਮਗ੍ਰਸਤ ਖੇਤਰਾਂ ਵਿੱਚ ਪਾਣੀ ਦੀ ਬਰਾਬਰ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ | ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਤੋਂ 2025-26 ਤੱਕ 5640 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ |
5640 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਨਹਿਰਾਂ ਦਾ ਕੀਤਾ ਆਧੁਨਿਕੀਕਰਨ-ਬਰਿੰਦਰ ਕੁਮਾਰ ਗੋਇਲ <br/>
ਅਜੀਤ ਡੈਸਕ
31-12-2025