ਬਟਾਲਾ, 30 ਦਸੰਬਰ (ਸਤਿੰਦਰ ਸਿੰਘ)-6 ਸਾਲ ਦੇ ਬੱਚੇ ਦੀ ਪਤੰਗ ਉਡਾਉਂਦੇ ਸਮੇਂ ਕੋਠੇ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਬੱਚਾ ਆਗਿਆਪਾਲ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਬੈਂਕ ਕਾਲੋਨੀ ਬਾਟਾਲਾ ਦੇ ਦਾਦਾ ਜੈਮਲ ਸਿੰਘ ਨੇ ਦੱਸਿਆ ਕਿ ਬੱਚਾ ਘਰ ਦੀ ਦੂਜੀ ਮੰਜ਼ਿਲ 'ਤੇ ਪਤੰਗ ਉਡਾ ਰਿਹਾ ਸੀ, ਇਸ ਦੌਰਾਨ ਉਹ ਹੇਠਾਂ ਡਿੱਗ ਪਿਆ ਅਤੇ ਉਸ ਦੀ ਧੌਣ 'ਤੇ ਸੱਟ ਲੱਗ ਗਈ। ਇਸ ਉਪਰੰਤ ਉਸ ਨੂੰ ਬਟਾਲਾ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਪਰ ਹਾਲਤ ਗੰਭੀਰ ਹੋਣ ਕਰਕੇ ਅੰਮ੍ਰਿਤਸਰ ਤਬਦੀਲ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਘਟਨਾ ਨਾਲ ਜਿੱਥੇ ਇਲਾਕੇ ਵਿਚ ਸੋਗ ਦੀ ਲਹਿਰ ਹੈ, ਉਥੇ ਉਸ ਦੇ ਪਰਿਵਾਰਕ ਮੈਂਬਰ ਵੀ ਵਿਰਲਾਪ ਕਰਦੇ ਦੇਖੇ ਨਹੀਂ ਜਾ ਰਹੇ।
ਪਤੰਗ ਉਡਾਉਂਦੇ ਸਮੇਂ ਕੋਠੇ ਤੋਂ ਡਿਗਣ ਕਾਰਨ ਬੱਚੇ ਦੀ ਮੌਤ
ਅਜੀਤ ਡੈਸਕ
31-12-2025