ਮੋਗਾ, 31 ਮਈ (ਸੁਰਿੰਦਰਪਾਲ ਸਿੰਘ)-ਮੋਗਾ ਤੋਂ ਯੂਨਾਈਟਿਡ ਅਕਾਲੀ ਦਲ ਦੇ ਪ੍ਰੈੱਸ ਸਕੱਤਰ ਭਾਈ ਹਰਪ੍ਰੀਤ ਸਿੰਘ ਧੱਲੇਕੇ ਨੇ ਜਾਣਕਾਰੀ ਦਿੰਦੇ ਆਖਿਆ ਕਿ ਇਕ ਜੂਨ 2025 ਨੂੰ ਗੁਰਦੁਆਰਾ ਬੀਬੀ ਕਾਹਨ ਕੌਰ ਵਿਚ ਯੂਨਾਈਟਿਡ ਅਕਾਲੀ ਦਲ ਦੇ ਅਹੁਦੇਦਾਰ ਅਤੇ ਵਰਕਰ ਦੀ ਮੀਟਿੰਗ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਇਕ ਜੂਨ ਨੂੰ ਰੱਖੀ ਗਈ ਹੈ, ਜਿਸ ਵਿਚ ਮੋਗਾ ਜ਼ਿਲ੍ਹੇ ਦੇ ਵਰਕਰਾਂ, ਬੁੱਧੀਜੀਵੀ, ਧਾਰਮਿਕ ਅਤੇ ਰਾਜਨੀਤਕ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਅਤੇ ਇਸ ਮੀਟਿੰਗ ਵਿਚ ਮੁੱਖ ਮੁੱਦੇ ਪੰਜਾਬ ਦੀ ਰਾਜਨੀਤੀ 2027 ਦੀਆਂ ਆਉਣ ਵਾਲੀਆਂ ਚੋਣਾਂ ਅਤੇ ਮਰਦੇ ਕੌਮ ਵੀਹਵੀਂ ਸਦੀ ਦੇ ਮਹਾਨ ਯੋਧੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਜਨਮ ਦਿਨ ਨੂੰ ਮਨਾਉਣ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ | ਸੰਤਾਂ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਰੋਡੇ ਵਿਖੇ ਸਿੰਘ ਸਾਹਿਬ ਜਸਵੀਰ ਸਿੰਘ ਰੋਡੇ ਦੀ ਅਗਵਾਈ ਵਿਚ ਮਨਾਇਆ ਜਾ ਰਿਹਾ ਹੈ | ਰੋਡੇ ਪਿੰਡ ਵਿਚ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਅਗਵਾਈ ਵਿਚ ਵੱਧ ਤੋਂ ਵੱਧ ਸੰਗਤ ਲੈ ਕੇ ਜਾਣ ਲਈ ਵਿਚਾਰਾਂ ਕੀਤੀਆਂ ਜਾਣਗੀਆਂ | ਇਸ ਸਮੇਂ ਭਾਈ ਗੁਰਲਾਭ ਸਿੰਘ ਧਰਮਕੋਟ, ਅਮਰਜੀਤ ਸਿੰਘ ਬਿੱਟੂ, ਜਥੇਦਾਰ ਕਰੋੜ ਸਿੰਘ ਤਲਵੰਡੀ ਭੰਗੇਰੀਆਂ, ਭਾਈ ਬਲਜੀਤ ਸਿੰਘ ਅਕਾਲੀਆਂ ਵਾਲਾ, ਗੁਰਮੀਤ ਸਿੰਘ ਰਣੀਆਂ, ਸਰਪੰਚ ਅਜੀਤ ਸਿੰਘ ਕੋਰੇਵਾਲਾ, ਭੁਪਿੰਦਰ ਸਿੰਘ ਸ਼ਹਿਰੀ ਪ੍ਰਧਾਨ ਮੋਗਾ, ਭੁਪਿੰਦਰ ਸਿੰਘ ਈ.ਟੀ.ਓ., ਹਰਚਰਨ ਸਿੰਘ ਚੂਹੜਚੱਕ ਆਦਿ ਸੰਬੋਧਨ ਕਰਨਗੇ |