26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਭਾਜਪਾ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੇ ਹਿਤਾਂ ਨੂੰ ਪਹਿਲ ਦਿੱਤੀ-ਸਾਬਕਾ ਐਸ.ਪੀ. ਸੰਧੂ <br/>

Ad Position 21
No active advertisement
ਅਜੀਤ ਡੈਸਕ 01-06-2025
ਮੋਗਾ, 31 ਮਈ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਕੇਂਦਰ ਸਰਕਾਰ ਵਲੋਂ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਵਾਧੇ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੇ ਹਿਤਾਂ ਨੂੰ ਪਹਿਲ ਦਿੱਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਠੋਸ ਕਦਮ ਚੁੱਕੇ | ਸੰਧੂ ਨੇ ਇਸ ਵਾਧੇ ਨੂੰ ਕਿਸਾਨਾਂ ਦੀ ਖ਼ੁਸ਼ਹਾਲੀ ਵੱਲ ਮਹੱਤਵਪੂਰਨ ਕਦਮ ਦੱਸਿਆ | ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਸਰਕਾਰ ਨੇ ਕਿਸਾਨਾਂ ਦੀ ਆਵਾਜ਼ ਬੁਲੰਦ ਕੀਤੀ | ਸਾਉਣੀ ਦੀਆਂ ਫ਼ਸਲਾਂ ਦੇ ਭਾਅ ਵਿਚ ਵਾਧਾ ਕਰ ਕੇ ਸਰਕਾਰ ਨੇ ਸਾਬਤ ਕੀਤਾ ਕਿ ਉਹ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਲਈ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਓਵਰ ਸਪੀਡ ਨਾਲ ਚੂਹੜਚੱਕ ਵਿਖੇ ਵਾਪਰਿਆ ਹਾਦਸਾ <br/> ਅਗਲੀ ਖ਼ਬਰ ਯੂਨਾਈਟਿਡ ਅਕਾਲੀ ਦਲ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਅੱਜ <br/>
Ad Position 24