26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਮਿਡ-ਡੇ-ਮੀਲ ਕੁੱਕ ਅਤੇ ਦਰਜਾ ਚਾਰ ਕਰਮਚਾਰੀ ਯੂਨੀਅਨ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 01-06-2025
ਮੋਗਾ, 31 ਮਈ (ਜਸਪਾਲ ਸਿੰਘ ਬੱਬੀ)- ਨੇਚਰ ਪਾਰਕ ਮੋਗਾ ਵਿਖੇ ਮਿਡ-ਡੇ-ਮੀਲ ਕੁੱਕ ਯੂਨੀਅਨ ਅਤੇ ਦਰਜਾ ਚਾਰ ਕਰਮਚਾਰੀ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਮੱਦੋਕੇ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਅਤੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ, ਪ੍ਰਵੀਨ ਕੁਮਾਰ ਸ਼ਰਮਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਕਿਹਾ ਕਿ ਮੋਗਾ ਤੋਂ ਵੱਡੀ ਗਿਣਤੀ ਵਿਚ ਮਿਡ-ਡੇ-ਮੀਲ ਕੁੱਕ ਯੂਨੀਅਨ ਦੇ ਵਰਕਰ ਆਪਣੀਆਂ ਮੰਗਾਂ ਨੂੰ ਲੈ ਕੇ 4 ਜੂਨ ਬੁੱਧਵਾਰ ਨੂੰ ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਅਤੇ ਦਰਜਾ ਚਾਰ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਲੁਧਿਆਣਾ ਦੇ ਪੱਛਮੀ ਚੋਣ ਵਿਧਾਨ ਸਭਾ ਚੋਣ ਹਲਕਾ ਜਿੱਥੇ ਜ਼ਿਮਨੀ ਚੋਣ ਹੋ ਰਹੀ ਹੈ ਵਿਚ 'ਥਾਲੀ ਖੜਕਾਓ ਸੁੱਤੀ ਪੰਜਾਬ ਸਰਕਾਰ ਜਗਾਓ' ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ | ਇਸ ਮੌਕੇ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਨੇ ਦੱਸਿਆ ਕਿ ਮਿਡ-ਡੇ-ਮੀਲ ਕੁੱਕਾਂ ਦੀ ਮੁੱਖ ਮੰਗ ਹੈ ਕਿ ਤਨਖਾਹ 3000 ਰੁਪਏ ਤੋਂ ਵਧਾ ਕੇ ਹਰਿਆਣਾ ਰਾਜ ਦੇ ਬਰਾਬਰ 6000 ਰੁਪਏ ਮਹੀਨਾ ਕੀਤੀ ਜਾਵੇ | ਬੱਚਿਆਂ ਦੀ ਗਿਣਤੀ ਘੱਟ ਹੋ ਜਾਣ 'ਤੇ ਸਫਾਈ ਸੇਵਕਾਂ ਨੂੰ ਨੌਕਰੀ ਤੋਂ ਨਾ ਹਟਾਇਆ ਜਾਵੇ ਅਤੇ ਸਫਾਈ ਸੇਵਕਾਂ ਅਤੇ ਚੌਕੀਦਾਰਾਂ ਦੇ ਡਿਊਟੀ ਦਾ ਸਮਾਂ ਨਿਸ਼ਚਿਤ ਕੀਤਾ ਜਾਵੇ | ਇਸ ਮੌਕੇ ਅਮਰਜੀਤ ਕੌਰ, ਸਿਮਰਜੀਤ ਕੌਰ, ਮੰਜੂ, ਸੁਖਬੀਰ ਕੌਰ, ਗੁਰਪ੍ਰੀਤ ਕੌਰ, ਬੀਰੋ, ਕਿਰਨ, ਬਿੰਦਰ ਕੌਰ, ਸਰਬਜੀਤ ਕੌਰ, ਸੰਦੀਪ ਕੌਰ, ਰਜਨੀ, ਰਾਣੀ ਕੌਰ, ਨਵਨੀਤ ਕੌਰ, ਜੀਤ ਸਿੰਘ, ਸੰਜੇ, ਨਿੰਦਰ ਕੌਰ, ਦਰਸ਼ਨ ਕੌਰ, ਹਰਜਿੰਦਰ ਕੌਰ, ਬਲਵੀਰ ਕੌਰ, ਹਰਮਨਜੀਤ ਕੌਰ, ਕੁਲਵਿੰਦਰ ਕੌਰ, ਵੀਨਾ ਰਾਣੀ, ਬਿਮਲਾ ਰਾਣੀ ਸਮੇਤ ਕੁੱਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 40 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਗਿ੍ਫ਼ਤਾਰ <br/> ਅਗਲੀ ਖ਼ਬਰ ਓਵਰ ਸਪੀਡ ਨਾਲ ਚੂਹੜਚੱਕ ਵਿਖੇ ਵਾਪਰਿਆ ਹਾਦਸਾ <br/>
Ad Position 24